ਸ੍ਰੀਨਗਰ: ਜੰਮੂ ਤੇ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿੱਚ ਅਤਿਵਾਦੀਆਂ ਵੱਲੋਂ ਕੀਤੇ ਗ੍ਰਨੇਡ ਹਮਲੇ ਵਿੱਚ ਸੀਆਰਪੀਐੱਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਅਨੁਸਾਰ ਅਤਿਵਾਦੀਆਂ ਨੇ ਗੰਦਰਬਲ ਦੇ ਤਾਹੀਦ ਚੌਕ ਨੇੜੇ ਸੁਰੱਖਿਆ ਬਲਾਂ ’ਤੇ ਹਮਲਾ ਕੀਤਾ। ਇਸੇ ਤਰ੍ਹਾਂ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਨਾਲ ਸਬੰਧਤ ਛੇ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
-ਪੀਟੀਆਈ