
ਵਿਦਿਸ਼ਾ (ਮੱਧ ਪ੍ਰਦੇਸ਼), 29 ਨਵੰਬਰ
ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲ੍ਹੇ ਵਿੱਚ ਤਿੰਨ ਪੱਤਰਕਾਰਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪੁਲੀਸ ਨੇ ਅੱਜ ਦੱਸਿਆ ਕਿ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਤਿੰਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਸਲਾਮਤਪੁਰ ਥਾਣੇ ਦੇ ਇੰਚਾਰ ਦੇਵਿੰਦਰਪਾਲ ਨੇ ਨੇ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਲਗਪਗ ਨੌਂ ਵਜੇ ਲੰਬਾਖੇੜਾ ਨੇੜੇ ਹੋਇਆ। ਮ੍ਰਿਤਕਾਂ ਦੀ ਪਛਾਣ ਰਾਜੇਸ਼ ਸ਼ਰਮਾ, ਸੁਨੀਲ ਸ਼ਰਮਾ ਅਤੇ ਨਰਿੰਦਰ ਦਿਕਸ਼ਿਤ ਵਜੋਂ ਹੋਈ ਹੈ। ਹਾਦਸੇ ਮਗਰੋਂ ਟਰੱਕ ਡਰਾਈਵਰ ਵਾਹਨ ਸਣੇ ਫ਼ਰਾਰ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਟਰੱਕ ਨੂੰ ਬਾਅਦ ਵਿੱਚ ਬਰਖੇੜੀ ਨੇੜਿਓਂ ਬਰਾਮਦ ਕੀਤਾ ਹੈ। ਸੂਤਰਾਂ ਮੁਤਾਬਕ, ਉਹ ਭੋਪਾਲ ਤੋਂ ਪਰਤ ਰਹੇ ਸਨ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਤਿੰਨਾਂ ਪੱਤਰਕਾਰਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ ਚਾਰ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ