Three-Language Formula ਕਾਰਨ Children ’ਤੇ Burden ਨਾ ਪਏ: Supreme Court
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੀ ਬੀ ਐੱਸ ਈ ਦੀ ਨੌਵੀਂ ਜਮਾਤ ਤੋਂ ਤਿੰਨ ਭਾਸ਼ਾਵਾਂ ਪੜ੍ਹਨ ਦੀ ਲਾਜ਼ਮੀ ਕੀਤੀ ਨੀਤੀ ਨਾਲ ਜੁੜੇ ਮੁੱਦਿਆਂ ਦਾ ਹੱਲ ਲੱਭਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ...
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੀ ਬੀ ਐੱਸ ਈ ਦੀ ਨੌਵੀਂ ਜਮਾਤ ਤੋਂ ਤਿੰਨ ਭਾਸ਼ਾਵਾਂ ਪੜ੍ਹਨ ਦੀ ਲਾਜ਼ਮੀ ਕੀਤੀ ਨੀਤੀ ਨਾਲ ਜੁੜੇ ਮੁੱਦਿਆਂ ਦਾ ਹੱਲ ਲੱਭਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪੈਣਾ ਚਾਹੀਦਾ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੀ ਬੈਂਚ ਨੇ ਕਿਹਾ ਕਿ ਤਿੰਨ ਭਾਸ਼ਾਵਾਂ ਦੀ ਪੜ੍ਹਾਈ ਸ਼ੁਰੂ ਕਰਨ ਵਿੱਚ ਕੋਈ ਇਤਰਾਜ਼ ਨਹੀਂ ਹੈ ਪਰ ਇਸ ਨੂੰ ਲਾਗੂ ਕਰਨ ਦੇ ਤਰੀਕੇ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਬੈਂਚ ਨੇ ਕੇਂਦਰ ਦੀ ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੂੰ ਕਿਹਾ ਕਿ ਨੀਤੀ ਲਾਗੂ ਕਰਨ ਤੋਂ ਪਹਿਲਾਂ ਲੋੜੀਂਦੇ ਅਧਿਆਪਕ ਅਤੇ ਸਟਾਫ਼ ਯਕੀਨੀ ਬਣਾਇਆ ਜਾਵੇ। ਅਦਾਲਤ ਨੇ ਸੁਝਾਅ ਦਿੱਤਾ ਕਿ ਜੇ ਛੇਵੀਂ ਜਮਾਤ ਤੋਂ ਨੀਤੀ ਲਾਗੂ ਕਰਨ ਦੀ ਯੋਜਨਾ ਹੈ ਤਾਂ ਇਸ ਸਾਲ ਦੇ ਵਿਦਿਆਰਥੀਆਂ ਨੂੰ ਰਾਹਤ ਦੇ ਕੇ ਅਗਲੇ ਸਾਲ ਤੋਂ ਨੀਤੀ ਨੂੰ ਲਾਗੂ ਕਰਨ ’ਤੇ ਵਿਚਾਰ ਕੀਤਾ ਜਾ ਸਕਦਾ ਹੈ।
ਮਾਪਿਆਂ ਨੂੰ ਬੱਚਿਆਂ ਨਾਲ ਸਮਾਂ ਬਿਤਾਉਣ ਦੀ ਸਲਾਹ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮਾਪਿਆਂ ਨੂੰ ਬੱਚਿਆਂ ਨੂੰ ਸੰਗੀਤ, ਤਾਇਕਵਾਂਡੋ ਜਾਂ ਹੋਰ ਕਲਾਸਾਂ ਵਿੱਚ ਭੇਜਣ ਦੀ ਥਾਂ ਉਨ੍ਹਾਂ ਨਾਲ ਖ਼ੁਦ ਸਮਾਂ ਬਿਤਾਉਣ ਅਤੇ ਗੱਲਬਾਤ ਕਰਨ ਦੀ ਸਲਾਹ ਦਿੱਤੀ ਹੈ। ਜਸਟਿਸ ਬੀ ਵੀ ਨਾਗਰਤਨਾ ਅਤੇ ਜਸਟਿਸ ਆਰ ਮਹਾਦੇਵਨ ਦੀ ਬੈਂਚ, ਬੱਚੇ ਦੀ ਸਪੁਰਦਗੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਮਾਪਿਆਂ ਵੱਲੋਂ ਬੱਚਿਆਂ ਨੂੰ ਬਹੁਤੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ’ਤੇ ਸਵਾਲ ਉਠਾਇਆ। ਬੈਂਚ ਨੇ ਕਿਹਾ ਕਿ ਮਾਪਿਆਂ ਨੂੰ ਬੱਚਿਆਂ ਨੂੰ ਚੰਗੇ ਸੰਸਕਾਰ, ਸ਼ਿਸ਼ਟਾਚਾਰ ਅਤੇ ਦੂਜਿਆਂ ਨਾਲ ਸਤਿਕਾਰ ਨਾਲ ਪੇਸ਼ ਆਉਣ ਦੀ ਸਿੱਖਿਆ ਦੇਣੀ ਚਾਹੀਦੀ ਹੈ। ਜਸਟਿਸ ਨਾਗਰਤਨਾ ਨੇ ਕਿਹਾ ਕਿ ਬੱਚਿਆਂ ਨਾਲ ਗੱਲ ਕਰਨ ਨਾਲ ਮਾਪਿਆਂ ਅਤੇ ਬੱਚਿਆਂ ਵਿਚਾਲੇ ਬਿਹਤਰ ਸਬੰਧ ਵਿਕਸਿਤ ਹੋਣਗੇ।

