ਸ੍ਰੀਨਗਰ, 17 ਸਤੰਬਰ
ਸ੍ਰੀਨਗਰ ਦੇ ਬਟਮਾਲੂ ਖੇਤਰ ਵਿਚ ਬੁੱਧਵਾਰ ਦੇਰ ਰਾਤ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਤਿੰਨ ਅਤਿਵਾਦੀ ਮਾਰੇ ਗਏ ਅਤੇ ਇਕ ਔਰਤ ਦੀ ਮੌਤ ਹੋ ਗਈ। ਮੁਕਾਬਲੇ ਵਿੱਚ ਸੀਆਰਪੀਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੜਕੇ ਢਾਈ ਵਜੇ ਬਟਮਾਲੂ ਦੇ ਫਿਰਦੌਸਾਬਾਦ ਖੇਤਰ ਵਿੱਚ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕੌਸਰ ਰਿਆਜ਼ ਨਾਮ ਦੀ ਔਰਤ ਮੁਕਾਬਲੇ ਵਿੱਚ ਮਾਰੀ ਗਈ। ਸੀਆਰਪੀਐਫ ਦੇ ਜ਼ਖ਼ਮੀ ਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਮੁਕਾਬਲੇ ਵਾਲੀ ਥਾਂ ਨੇੜੇ ਨੌਜਵਾਨਾਂ ਨੇ ਸੁਰੱਖਿਆ ਦਸਤਿਆਂ ਉਪਰ ਪਥਰਾਅ ਕੀਤਾ।