ਸ੍ਰੀਨਗਰ, 11 ਮਈ
ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਤਿੰਨ ਅਤਿਵਾਦੀ ਮਾਰੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੰਗਲਵਾਰ ਸਵੇਰੇ ਜ਼ਿਲ੍ਹੇ ਦੇ ਕੋਮਰਨਾਗ ਖੇਤਰ ਦੇ ਵੈਲੂ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ।