
ਭੁਪਾਲ, 5 ਫਰਵਰੀ
ਮੱਧ ਪ੍ਰਦੇਸ਼ ਦੀ ਪੁਲੀਸ ਨੇ ਪਾਬੰਦੀਸ਼ੁਦਾ ਜਥੇਬੰਦੀ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਦੇ ਤਿਨ ਮੈਂਬਰਾਂ ਨੂੰ ਸਰਕਾਰ ਖ਼ਿਲਾਫ਼ ਸਾਜ਼ਿਸ਼ ਰਚਨ ਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਹ ਜਾਣਕਾਰੀ ਐਤਵਾਰ ਨੂੰ ਦਿੱਤੀ ਹੈ। ਇਸ ਤਰ੍ਹਾਂ ਪੁਲੀਸ ਵੱਲੋਂ ਬੀਤੇ ਕੁਝ ਦਿਨਾਂ ਵਿੱਚ ਪੀਐੱਫਆਈ ਦੇ ਗ੍ਰਿਫ਼ਤਾਰ ਕੀਤੇ ਮੈਂਬਰਾਂ ਦੀ ਗਿਣਤੀ ਚਾਰ ਹੋ ਗਈ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ