ਛੱਤੀਸਗੜ੍ਹ ਦੇ ਸੁਕਮਾ ਵਿਚ ਮੁਕਾਬਲੇ ’ਚ ਮਹਿਲਾ ਸਣੇ ਤਿੰਨ ਨਕਸਲੀਆਂ ਦੀ ਮੌਤ
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਮਹਿਲਾ ਸਣੇ ਤਿੰਨ ਨਕਸਲੀ ਮਾਰੇ ਗਏ। ਸੁਕਮਾ ਦੇ ਐੱਸਪੀ ਕਿਰਨ ਚਵਾਨ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਇਕ ਟੀਮ ਨੇ ਇਲਾਕੇ ਵਿਚ...
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਮਹਿਲਾ ਸਣੇ ਤਿੰਨ ਨਕਸਲੀ ਮਾਰੇ ਗਏ। ਸੁਕਮਾ ਦੇ ਐੱਸਪੀ ਕਿਰਨ ਚਵਾਨ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ ਦੀ ਇਕ ਟੀਮ ਨੇ ਇਲਾਕੇ ਵਿਚ ਮਾਓਵਾਦੀ ਕੇਡਰ ਦੀ ਮੌਜੂਦਗੀ ਸਬੰਧੀ ਸੂਹ ਮਿਲਣ ’ਤੇ ਗੋਲਪੱਲੀ ਪੁਲੀਸ ਥਾਣੇ ਅਧੀਨ ਆਉਂਦੇ ਜੰਗਲੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਵਿੱਢੀ ਸੀ। ਇਸ ਦੌਰਾਨ ਇਕ ਥਾਂ ਲੁਕੇ ਮਾਓਵਾਦੀਆਂ ਵੱਲੋਂ ਕੀਤੀ ਫਾਇਰਿੰਗ ਕਰਕੇ ਮੁਕਾਬਲਾ ਸ਼ੁਰੂ ਹੋ ਗਿਆ।
ਚਵਾਨ ਨੇ ਕਿਹਾ ਕਿ ਮੌਕੇ ਤੋਂ ਇਕ ਮਹਿਲਾ ਸਣੇ ਤਿੰਨ ਨਕਸਲੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਕਾਬਲਾ ਜਾਰੀ ਹੈ ਤੇ ਹੋਰ ਵੇਰਵਿਆਂ ਦੀ ਉਡੀਕ ਹੈ। ਇਸ ਤਾਜ਼ਾ ਕਾਰਵਾਈ ਨਾਲ ਇਸ ਸਾਲ ਛੱਤੀਸਗੜ੍ਹ ਵਿੱਚ ਹੁਣ ਤੱਕ ਮੁਕਾਬਲਿਆਂ ਵਿੱਚ 284 ਨਕਸਲੀ ਮਾਰੇ ਗਏ ਹਨ।
ਇਨ੍ਹਾਂ ਵਿੱਚੋਂ ਬਸਤਰ ਡਿਵੀਜ਼ਨ ਵਿੱਚ 255 ਨਕਸਲੀ ਮਾਰੇ ਗਏ, ਜਿਸ ਵਿੱਚ ਸੁਕਮਾ, ਬੀਜਾਪੁਰ ਅਤੇ ਦਾਂਤੇਵਾੜਾ ਸਮੇਤ ਸੱਤ ਜ਼ਿਲ੍ਹੇ ਸ਼ਾਮਲ ਹਨ, ਜਦੋਂ ਕਿ 27 ਹੋਰ ਨੂੰ ਰਾਏਪੁਰ ਡਿਵੀਜ਼ਨ ਵਿੱਚ ਪੈਂਦੇ ਗਰੀਆਬੰਦ ਜ਼ਿਲ੍ਹੇ ਵਿੱਚ ਗੋਲੀ ਮਾਰ ਦਿੱਤੀ ਗਈ। ਦੁਰਗ ਡਿਵੀਜ਼ਨ ਦੇ ਮੋਹਲਾ-ਮਾਨਪੁਰ-ਅੰਬਾਗੜ੍ਹ ਚੌਕੀ ਜ਼ਿਲ੍ਹੇ ਵਿੱਚ ਦੋ ਨਕਸਲੀ ਮਾਰੇ ਗਏ।

