ਛੱਤੀਸਗੜ੍ਹ ਦੇ ਸੁਕਮਾ ਵਿਚ ਮੁਕਾਬਲੇ ’ਚ ਤਿੰਨ ਨਕਸਲੀ ਹਲਾਕ
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਤਿੰਨ ਨਕਸਲੀ ਮਾਰ ਗਏ। ਐੱਸਪੀ ਕਿਰਨ ਚਵਾਨ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਮੁਕਾਬਲਾ ਭੇਜੀ ਦੀਆਂ ਜੰਗਲੀ ਪਹਾੜੀਆਂ ਤੇ ਚਿੰਤਾਗੁਫਾ ਪੁਲੀਸ ਥਾਣੇ ਅਧੀਨ ਆਉਂਦੇ ਖੇਤਰ ਵਿਚ...
Advertisement
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਤਿੰਨ ਨਕਸਲੀ ਮਾਰ ਗਏ। ਐੱਸਪੀ ਕਿਰਨ ਚਵਾਨ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਮੁਕਾਬਲਾ ਭੇਜੀ ਦੀਆਂ ਜੰਗਲੀ ਪਹਾੜੀਆਂ ਤੇ ਚਿੰਤਾਗੁਫਾ ਪੁਲੀਸ ਥਾਣੇ ਅਧੀਨ ਆਉਂਦੇ ਖੇਤਰ ਵਿਚ ਹੋਇਆ।
ਚਵਾਨ ਨੇ ਕਿਹਾ ਕਿ ਇਲਾਕੇ ਵਿਚ ਮਾਓਵਾਦੀ ਕੇਡਰ ਦੀ ਮੌਜੂਦਗੀ ਸਬੰਧੀ ਖੁਫ਼ੀਆ ਜਾਣਕਾਰੀ ਦੇ ਅਧਾਰ ’ਤੇ ਜ਼ਿਲ੍ਹਾ ਰਿਜ਼ਰਵ ਗਾਰਡ (DRG) ਦੀ ਟੀਮ ਨੇ ਅੱਜ ਸਵੇਰੇ ਤਲਾਸ਼ੀ ਮੁਹਿੰਮ ਵਿੱਢੀ ਸੀ, ਜੋ ਮਗਰੋਂ ਮੁਕਾਬਲੇ ਵਿਚ ਤਬਦੀਲ ਹੋ ਗਈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਗੋਲੀਬਾਰੀ ਵਿਚ ਤਿੰਨ ਨਕਸਲੀ ਮਾਰੇ ਗਏ ਹਨ ਤੇ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਸੱਜਰੀ ਕਾਰਵਾਈ ਨਾਲ ਇਸ ਸਾਲ ਹੁਣ ਤੱਕ ਛੱਤੀਸਗੜ੍ਹ ਵਿਚ ਹੋਏ ਮੁਕਾਬਲਿਆਂ ਵਿਚ 262 ਨਕਸਲੀ ਮਾਰੇ ਗਏ ਹਨ।
Advertisement
Advertisement
