DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਿਮਾਚਲ ’ਚ ਬੱਸ ਯਾਤਰੀਆਂ ਅਤੇ ਚਾਲਕ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਤਿੰਨ ਪੰਜਾਬੀ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸੜਕ 'ਤੇ ਹੋਈ ਬਹਿਸ ਦੀ ਘਟਨਾ ਤੋਂ ਬਾਅਦ ਦਿੱਲੀ ਜਾ ਰਹੀ ਇੱਕ ਬੱਸ ਦੇ ਚਾਲਕ, ਕੰਡਕਟਰ ਅਤੇ ਦੋ ਯਾਤਰੀਆਂ ਨੂੰ ਚਾਕੂ ਮਾਰਨ ਦੇ ਦੋਸ਼ ਵਿੱਚ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਸੜਕ 'ਤੇ ਹੋਈ ਬਹਿਸ ਦੀ ਘਟਨਾ ਤੋਂ ਬਾਅਦ ਦਿੱਲੀ ਜਾ ਰਹੀ ਇੱਕ ਬੱਸ ਦੇ ਚਾਲਕ, ਕੰਡਕਟਰ ਅਤੇ ਦੋ ਯਾਤਰੀਆਂ ਨੂੰ ਚਾਕੂ ਮਾਰਨ ਦੇ ਦੋਸ਼ ਵਿੱਚ ਪੰਜਾਬ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸਗਲਾ ਨਿਵਾਸੀ ਨਿਸ਼ਾਨ ਪਾਲ (46), ਪੰਜਾਬ ਦੇ ਪਠਾਨਕੋਟ ਦੇ ਰਹਿਣ ਵਾਲੇ ਬਲਵਿੰਦਰ ਸਿੰਘ (45) ਅਤੇ ਅਲੀਸ਼ (21) ਵਜੋਂ ਹੋਈ ਹੈ।

ਪੁਲੀਸ ਅਨੁਸਾਰ ਇਹ ਘਟਨਾ ਬੁੱਧਵਾਰ ਰਾਤ ਥੁਰਲ ਪਿੰਡ ਨੇੜੇ ਵਾਪਰੀ ਜਦੋਂ ਇੱਕ ਕਾਰ ਵਿੱਚ ਸਵਾਰ ਮੁਲਜ਼ਮਾਂ ਨੇ ਬੱਸ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਉਹ ਅਜਿਹਾ ਕਰਨ ਵਿੱਚ ਅਸਮਰੱਥ ਰਹੇ ਜਿਸ ਤੋਂ ਬਾਅਦ ਝਗੜਾ ਹੋ ਗਿਆ। ਕਾਰ ਸਵਾਰਾਂ ਨੇ ਬੱਸ ਦਾ ਰਸਤਾ ਰੋਕ ਲਿਆ ਅਤੇ ਚਾਲਕ ਤੇ ਯਾਤਰੀਆਂ ਨਾਲ ਬਹਿਸ ਕਰਨ ਲੱਗੇ। ਮੁਲਜ਼ਮਾਂ ਨੇ ਪੀੜਤਾਂ ਨੂੰ ਡਰਾਉਣ ਲਈ ਕਥਿਤ ਤੌਰ ’ਤੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ।

Advertisement

ਘਟਨਾ ਦੌਰਾਨ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਖਮੀਆਂ ਨੂੰ ਤੁਰੰਤ ਟਾਂਡਾ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲੀਸ ਨੇ ਘਟਨਾ ਸਥਾਨ ਤੋਂ ਅਪਰਾਧ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲੀਸ ਸੁਪਰਡੈਂਟ ਅਸ਼ੋਕ ਰਤਨ ਨੇ ਰਿਪੋਰਟ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS), 2023 ਦੀਆਂ ਵੱਖ-ਵੱਖ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
×