Building collapse in Indore: ਮੱਧ ਪ੍ਰਦੇਸ਼ ਦੇ ਇੰਦੌਰ ਵਿਚ ਅੱਜ ਰਾਤ ਵੇਲੇ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਤੋਂ ਬਾਅਦ ਸੱਤ ਜਣਿਆਂ ਨੂੰ ਬਾਹਰ ਕੱਢ ਲਿਆ ਗਿਆ ਜਦਕਿ ਕੁਝ ਹੋਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਾਣੀਪੁਰਾ ਇਲਾਕੇ ਵਿਚ ਵਾਪਰੀ।
ਜਾਣਕਾਰੀ ਮੁਤਾਬਕ ਇਹ ਇਮਾਰਤ 8-10 ਸਾਲ ਪੁਰਾਣੀ ਸੀ ਤੇ ਇਮਾਰਤ ਦਾ ਇੱਕ ਹਿੱਸਾ ਨਾਲ ਲੱਗਦੀ ਇਮਾਰਤ ’ਤੇ ਡਿੱਗ ਗਿਆ। ਇਹ ਪਤਾ ਲੱਗਿਆ ਹੈ ਕਿ ਦਰਜਨ ਦੇ ਕਰੀਬ ਲੋਕ ਮਲਬੇ ਹੇਠਾਂ ਦੱਬੇ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਸੱਤ ਨੂੰ ਬਚਾ ਲਿਆ ਗਿਆ ਹੈ। ਬਾਕੀਆਂ ਨੂੰ ਬਾਹਰ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮੇਅਰ ਪੁਸ਼ਿਆਮਿਤਰਾ ਭਾਰਗਵ ਨੇ ਸਾਂਝੀ ਕੀਤੀ।
Advertisement
ਇੱਕ ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਚਸ਼ਮਦੀਦਾਂ ਨੇ ਦੱਸਿਆ ਕਿ ਰਾਹਤ ਕਾਰਜਾਂ ਕਾਰਨ ਰਾਣੀਪੁਰਾ ਖੇਤਰ ਵਿੱਚ ਬਿਜਲੀ ਕੱਟ ਦਿੱਤੀ ਗਈ ਹੈ। ਪੀ.ਟੀ.ਆਈ
Advertisement
×