ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 22 ਮਈ
ਅਮਰੀਕਾ ਵਿੱਚ 14 ਮਈ ਨੂੰ ਕਾਰ ਹਾਦਸੇ ਵਿੱਚ ਭਾਰਤੀ ਮੂਲ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। 18 ਸਾਲ ਦੇ ਕਰੀਬ ਇਹ ਸਾਰੇ ਪੰਜ ਵਿਦਿਆਰਥੀ ਅਲਫਾਰੇਟਾ ਹਾਈ ਸਕੂਲ ਅਤੇ ਜਾਰਜੀਆ ਯੂਨੀਵਰਸਿਟੀ ਵਿੱਚ ਪੜ੍ਹਦੇ ਸਨ। ਪੁਲੀਸ ਦਾ ਕਹਿਣਾ ਹੈ ਕਿ ਚਾਲਕ ਵੱਲੋਂ ਕਥਿਤ ਤੌਰ ’ਤੇ ਵਾਹਨ ‘ਤੇ ਕਾਬੂ ਨਾ ਪਾਉਣ ਕਾਰਨ ਤੇਜ਼ ਰਫ਼ਤਾਰ ਵਾਹਨ ਪਲਟ ਗਿਆ। ਦੋ ਵਿਦਿਆਰਥੀਆਂ ਆਰੀਅਨ ਜੋਸ਼ੀ ਅਤੇ ਸ਼੍ਰੀਆ ਅਵਸਰਾਲਾ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਅਨਵੀ ਸ਼ਰਮਾ ਦੀ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜਿਆ।