ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਨੀਪੁਰ ਵਿਚ ਦੋ ਪਾਬੰਦੀਸ਼ੁਦਾ ਜਥੇਬੰਦੀਆਂ ਦੇ ਤਿੰਨ ਦਹਿਸ਼ਤਗਰਦ ਗ੍ਰਿਫ਼ਤਾਰ

Three militants arrested in Manipur
Advertisement

ਇੰਫਾਲ, 7 ਜੂਨ

ਸੁਰੱਖਿਆ ਬਲਾਂ ਨੇ ਮਨੀਪੁਰ ਵਿੱਚ ਦੋ ਪਾਬੰਦੀਸ਼ੁਦਾ ਸੰਗਠਨਾਂ ਨਾਲ ਸਬੰਧਤ ਤਿੰਨ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਗ੍ਰਿਫ਼ਤਾਰੀਆਂ ਸ਼ੁੱਕਰਵਾਰ ਨੂੰ ਬਿਸ਼ਨੂਪੁਰ, ਕਾਕਚਿੰਗ ਅਤੇ ਇੰਫਾਲ ਪੱਛਮੀ ਜ਼ਿਲ੍ਹਿਆਂ ਵਿੱਚੋਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਕਾਂਗਲੀਪਾਕ ਕਮਿਊਨਿਸਟ ਪਾਰਟੀ (ਪੀਪਲਜ਼ ਵਾਰ ਗਰੁੱਪ) ਦੇ ਇੱਕ ਸਰਗਰਮ ਕੈਡਰ ਨੂੰ ਬਿਸ਼ਨੂਪੁਰ ਦੇ ਵਾਂਗੂ ਸਮੂਸ਼ਾਂਗ ਖੇਤਰ ਤੋਂ ਕਥਿਤ ਫਿਰੌਤੀ ਤੇ ਜਬਰੀ ਵਸੂਲੀ ਜਿਹੀਆਂ ਸਰਗਰਮੀਆਂ ਵਿੱਚ ਸ਼ਮੂਲੀਅਤ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

ਅਧਿਕਾਰੀ ਨੇ ਕਿਹਾ ਕਿ ਅਤਿਵਾਦੀਆਂ ਨੇ ਕੁੰਬੀ ਖੇਤਰ ਦੇ ਸਕੂਲਾਂ, ਕਾਲਜਾਂ, ਦੁਕਾਨਦਾਰਾਂ ਅਤੇ ਚੁਣੇ ਹੋਏ ਮੈਂਬਰਾਂ ਤੋਂ ਫਿਰੌਤੀ ਦੀ ਮੰਗ ਕੀਤੀ ਸੀ। ਪੁਲੀਸ ਨੇ ਕਿਹਾ ਕਿ ਸੰਗਠਨ ਦੇ ਇੱਕ ਹੋਰ ਮੈਂਬਰ ਨੂੰ ਕਾਕਚਿੰਗ ਜ਼ਿਲ੍ਹੇ ਦੇ ਏਲਾਂਗਖਾਨਪੋਕਪੀ ਮਾਇਆ ਲੀਕਾਈ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਫਾਲ ਪੱਛਮੀ ਜ਼ਿਲ੍ਹੇ ਦੇ ਖੁੰਬੋਂਗ ਬਾਜ਼ਾਰ ਤੋਂ ਪਾਬੰਦੀਸ਼ੁਦਾ ਯੂਪੀਪੀਕੇ ਦੇ ਇੱਕ ਕੈਡਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਪਹਾੜੀ ਅਤੇ ਘਾਟੀ ਜ਼ਿਲ੍ਹਿਆਂ ਦੇ ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।

ਪੁਲੀਸ ਨੇ ਦੱਸਿਆ ਕਿ ਕਾਂਗਪੋਕਪੀ ਜ਼ਿਲ੍ਹੇ ਦੇ ਕੋਟਜ਼ਿਮ ਪਿੰਡ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਹਥਿਆਰ, ਅੱਠ ਮੋਰਟਾਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਵੀਰਵਾਰ ਨੂੰ ਤੇਂਗਨੋਪਾਲ ਜ਼ਿਲ੍ਹੇ ਦੇ ਯਾਂਗੋਬੰਗ ਪਿੰਡ ਤੋਂ ਚਾਰ ਵਿਸਫੋਟਕ (ਆਈਈਡੀ) ਬਰਾਮਦ ਕੀਤੇ ਗਏ ਹਨ। ਦੋ ਸਾਲ ਪਹਿਲਾਂ ਨਸਲੀ ਹਿੰਸਾ ਭੜਕਣ ਤੋਂ ਬਾਅਦ ਸੁਰੱਖਿਆ ਬਲ ਮਨੀਪੁਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਮਈ 2023 ਤੋਂ ਮੈਤੇਈ ਅਤੇ ਕੁਕੀ-ਜ਼ੋ ਸਮੂਹਾਂ ਵਿਚਕਾਰ ਨਸਲੀ ਹਿੰਸਾ ਵਿੱਚ 260 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਬੇਘਰ ਹੋ ਗਏ ਹਨ। -ਪੀਟੀਆਈ

Advertisement