ਰਾਂਚੀ, 6 ਸਤੰਬਰ
ਝਾਰਖੰਡ ਦੇ ਰਾਂਚੀ ਜ਼ਿਲ੍ਹੇ ਦੇ ਪਿੰਡ ਵਿੱਚ ਜਾਦੂ-ਟੂਣੇ ਕਰਨ ਦੇ ਸ਼ੱਕ ਹੇਠ ਤਿੰਨ ਮਹਿਲਾਵਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਪੁਲੀਸ ਨੇ ਪੀੜਤ ਮਹਿਲਾਵਾਂ ’ਚੋਂ ਇਕ ਦੇ ਪਤੀ ਤੇ ਪੁੱਤ ਸਣੇ 13 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਐੈੱਸਐੱਸਪੀ ਕੌਸ਼ਲ ਕਿਸ਼ੋਰ ਨੇ ਕਿਹਾ ਕਿ ਇਹ ਘਟਨਾ ਸੋਨਾਹਾਪੁਟ ਪੁਲੀਸ ਸਟੇਸ਼ਨ ਅਧੀਨ ਆਉਂਦੇ ਰਾਣਾਦੀਹ ਪਿੰਡ ਦੀ ਹੈ। ਹੁਣ ਤੱਕ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।