ਫਿਰੋਜ਼ਾਬਾਦ: ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਵਿਚ ਅੱਜ ਚਾਰ ਵਿਅਕਤੀਆਂ ਨੇ ਇਕ 25 ਸਾਲਾ ਔਰਤ ’ਤੇ ਤੇਜ਼ਾਬ ਸੁੱਟ ਦਿੱਤਾ। ਮਹਿਲਾ ਇਨ੍ਹਾਂ ਵੱਲੋਂ ਕਥਿਤ ਤੌਰ ’ਤੇ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਵਿਰੋਧ ਕਰ ਰਹੀ ਸੀ। ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੀੜਤਾ ਦੀ ਸ਼ਨਾਖ਼ਤ ਰੂਬੀ (25) ਵਜੋਂ ਹੋਈ ਹੈ। ਪੁਲੀਸ ਮੁਤਾਬਕ ਪੀੜਤਾ ਨੇ ਦੱਸਿਆ ਕਿ ਜਦ ਉਹ ਖੇਤਾਂ ਤੋਂ ਘਰ ਆ ਰਹੀ ਸੀ ਤਾਂ ਮੁਲਜ਼ਮਾਂ ਨੇ ਉਸ ਨੂੰ ਰੋਕ ਕੇ ਤੇਜ਼ਾਬ ਸੁੱਟ ਦਿੱਤਾ। -ਪੀਟੀਆਈ