ਤਿੱਬਤੀ ਧਰਮ ਗੁਰੂ ਦਲਾਈ ਲਾਮਾ 88 ਸਾਲਾਂ ਦੇ ਹੋਏ
ਕਾਂਗੜਾ/ਵਾਸ਼ਿੰਗਟਨ: ਤਿੱਬਤੀ ਧਰਮ ਗੁਰੂ ਦਲਾਈ ਲਾਮਾ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਸੰਵੇਦਨਸ਼ੀਲ ਲੋਕਾਂ ਦੀ ਮਦਦ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਸਮਰਪਿਤ ਹੈ। ਉਹ ਇੱਥੇ ਆਪਣੇ 88ਵੇਂ ਜਨਮਦਿਨ ਮੌਕੇ ਸੰਬੋਧਨ ਕਰ ਰਹੇ ਸਨ। ਇਸ...
Advertisement
ਕਾਂਗੜਾ/ਵਾਸ਼ਿੰਗਟਨ: ਤਿੱਬਤੀ ਧਰਮ ਗੁਰੂ ਦਲਾਈ ਲਾਮਾ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਸੰਵੇਦਨਸ਼ੀਲ ਲੋਕਾਂ ਦੀ ਮਦਦ ਕਰਨ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਸਮਰਪਿਤ ਹੈ। ਉਹ ਇੱਥੇ ਆਪਣੇ 88ਵੇਂ ਜਨਮਦਿਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਨਿੱਜੀ ਤੌਰ ’ਤੇ ਧਰਮਸ਼ਾਲਾ ਦੇ ਮੈਕਲੌਡਗੰਜ ਸਥਿਤ ਦਲਾਈ ਲਾਮਾ ਦੇ ਮੰਦਰ ਪਹੁੰਚ ਕੇ ਸਮਾਗਮ ’ਚ ਹਿੱਸਾ ਲਿਆ ਤੇ ਦਲਾਈ ਲਾਮਾ ਨੂੰ ਜਨਮਦਿਨ ਦੀ ਵਧਾਈ ਦਿੱਤੀ। ਇਸੇ ਦੌਰਾਨ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦਲਾਈ ਲਾਮਾ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਉਦਾਰਤਾ ਤੇ ਹਲੀਮੀ ਨੇ ਸਾਰੀਆਂ ਦੁਨੀਆਂ ’ਚ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਲਾਈ ਲਾਮਾ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਵਧਾਈ ਦਿੱਤੀ। -ਪੀਟੀਆਈ
Advertisement
Advertisement
×