ਟਿਕੈਤ ਨੇ ਕਿਹਾ: ਓਵੈਸੀ ਭਾਜਪਾ ਦਾ ‘ਚਚਾਜਾਨ’

ਟਿਕੈਤ ਨੇ ਕਿਹਾ: ਓਵੈਸੀ ਭਾਜਪਾ ਦਾ ‘ਚਚਾਜਾਨ’

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 15 ਸਤੰਬਰ

ਯੂਪੀ ਵਿੱਚ ਵਿਧਾਨ ਸਭਾ ਚੋਣਾਂ ਲਈ ਮੈਦਾਨ ਭਖ਼ ਗਿਆ ਹੈ। ਨੇਤਾਵਾਂ ਦਰਮਿਆਨ ਸ਼ਬਦਾਂ ਜੰਗ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਅੱਬਾਜਾਨ ਦੇ ਜੁਮਲੇ ਤੋਂ ਬਾਅਦ ਹੁਣ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਵੱਲੋਂ ਏਆਈਐੱਮਆਈਐੱਮ ਤੇ ਮੁਖੀ ਅਸਦੁਦੀਨ ਓਵੈਸੀ ਨੂੰ ਭਾਜਪਾ ਦਾ ਚਚਾਜਾਨ ਆਖ ਦਿੱਤਾ ਹੈ। ਟਿਕੈਤ ਬਾਗਪਤ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇ ਚਾਚਜਾਨ ਅਸਦੁਦੀਨ ਓਵੈਸੀ ਯੂਪੀ ਆਏ ਹਨ। ਜੇ ਓਵੈਸੀ ਭਾਜਪਾ ਨੂੰ ਗਾਲਾਂ ਵੀ ਕੱਢ ਦੇਣ ਤਦ ਵੀ ਉਨ੍ਹਾਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ, ਕਿਉਂਕਿ ਓਵੈਸੀ ਭਾਜਪਾ ਦੀ ਹੀ ਇਕ ਟੀਮ ਹੈ। ਇਸ ਮਾਮਲੇ ਵਿੱਚ ਕਾਂਗਰਸ ਵੀ ਪਿੱਛੇ ਨਹੀਂ ਹੈ। ਉਸ ਦੇ ਬੁਲਾਰੇ ਸੁਰਿੰਦਰ ਰਾਜਪੂਤ ਨੇ ਵੀ ਇਸ ਵਿਵਾਦ 'ਤੇ ਪ੍ਰਤੀਕਿਰਿਆ ਦਿੱਤੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਮੁਸੀਬਤ ਵਿੱਚ ਨਜ਼ਰ ਆਈ ਉਥੇ ਓਵੈਸੀ ਉਸ ਦੀ ਮਦਦ ਲਈ ਆ ਜਾਂਦਾ ਹੈ। ਇਸ ਲਈ ਉਹ ਭਾਜਪਾ ਦੇ ਚਚਾਜਾਨ ਹੋਏ ਤੇ ਹੁਣ ਭਾਜਪਾ ਦੱਸੇ ਕਿ ਉਹ ਆਪਣੇ ਚਚਾਜਾਨ ਤੋਂ ਕੀ ਮਦਦ ਲੈਂਦੀ ਹੈ। ਉਨ੍ਹਾਂ ਮੁੱਖ ਮੰਤਰੀ ਯੋਗੀ ਨੂੰ ਕਿਹਾ ਕਿ ਹੁਣ ਚੋਣਾਂ ਅੱਬਾਜਾਨ, ਚਚਾਜਾਨ ਜਾਂ ਅੰਮੀਜਾਨ ਵਰਗੇ ਮਸਲਿਆਂ ’ਤੇ ਨਹੀਂ, ਸਗੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਤੇ ਮਹਿੰਗਾਈ ’ਤੇ ਲੜੀਆਂ ਜਾਣਗੀਆਂ। ਇਸ ਦੌਰਾਨ ਏਆਈਐੱਮਆਈਐੱਮ ਦੇ ਤਰਜਮਾਨ ਅਮੀਰ ਵਕਾਰ ਨੇ ਕਿਹਾ ਕਿ ਟਿਕੈਤ ਕਿੰਨੇ ਧਰਮਨਿਰਪੱਖ ਹਨ ਇਹ ਸਾਰੇ ਜਾਣਦੇ ਹਨ। 2017 ਤੇ 2019 ਦੀਆਂ ਚੋਣਾਂ ਵਿੱਚ ਉਹ ਭਾਜਪਾ ਨਾਲ ਸਨ ਤੇ ਅੱਜ ਉਹ ਮੰਚ ਤੋਂ ਉਸ ਖ਼ਿਲਾਫ਼ ਨਾਅਰੇ ਲਗਾ ਰਹੇ ਹਨ ਪਰ ਜਦੋਂ ਮੁਜ਼ੱਫ਼ਰਨਗਰ ਦੇ ਦੰਗੇ ਹੋਏ ਉਹ ਉਦੋਂ ਕਿਥੇ ਸੀ। 2022 ਦੀਆਂ ਚੋਣਾਂ ਵਿੱਚ ਤੈਅ ਹੋ ਜਾਵੇਗਾ ਕਿ ਟਿਕੈਤ ਭਾਜਪਾ ਦੀ ਪਿੱਚ ਤੇ ਭਾਜਪਾ ਦੇ ਬੱਲੇ ਤੇ ਗੇਂਦ ਨਾਲ ਖੇਡ ਸਕਦੇ ਹਨ। ਉਹ ਆਪਣੇ ਉਮੀਦਵਾਰ ਉਤਾਰ ਕੇ ਕਹਿਣਗੇ ਕਿ ਭਾਜਪਾ ਦਾ ਮੁਕਾਬਲਾ ਕੀਤਾ ਜਾ ਰਿਹਾ ਹੈ ਪਰ ਅਸਲ ਵਿੱਚ ਉਹ ਭਾਜਪਾ ਵਿਰੋਧੀ ਵੋਟਾਂ ਨੂੰ ਲੈ ਕੇ ਯੋਗੀ ਦਾ ਰਾਹ ਪੱਧਰਾ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All