ਮਾਣਹਾਨੀ ਕਾਨੂੰਨ ਨੂੰ ਅਪਰਾਧ ਮੁਕਤ ਕਰਨ ਦਾ ਸਮਾਂ ਆ ਗਿਆ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ‘ਫਾਊਂਡੇਸ਼ਨ ਫਾਰ ਇੰਡੀਪੈਂਡੈਂਟ ਜਰਨਲਿਜ਼ਮ’ ਵੱਲੋਂ ਇੱਕ ਅਪਰਾਧਕ ਮਾਣਹਾਨੀ ਮਾਮਲੇ ਵਿੱਚ ਉਸ ਨੂੰ ਜਾਰੀ ਸੰਮਨ ਨੂੰ ਰੱਦ ਕਰਨ ਦੀ ਬੇਨਤੀ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹੁੰਦਿਆਂ ਕਿਹਾ ਕਿ ਮਾਣਹਾਨੀ ਕਾਨੂੰਨ ਨੂੰ ਅਪਰਾਧ ਮੁਕਤ ਕਰਨ ਦਾ ਸਮਾਂ ਆ...
Advertisement
ਸੁਪਰੀਮ ਕੋਰਟ ਨੇ ‘ਫਾਊਂਡੇਸ਼ਨ ਫਾਰ ਇੰਡੀਪੈਂਡੈਂਟ ਜਰਨਲਿਜ਼ਮ’ ਵੱਲੋਂ ਇੱਕ ਅਪਰਾਧਕ ਮਾਣਹਾਨੀ ਮਾਮਲੇ ਵਿੱਚ ਉਸ ਨੂੰ ਜਾਰੀ ਸੰਮਨ ਨੂੰ ਰੱਦ ਕਰਨ ਦੀ ਬੇਨਤੀ ਵਾਲੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹੁੰਦਿਆਂ ਕਿਹਾ ਕਿ ਮਾਣਹਾਨੀ ਕਾਨੂੰਨ ਨੂੰ ਅਪਰਾਧ ਮੁਕਤ ਕਰਨ ਦਾ ਸਮਾਂ ਆ ਗਿਆ ਹੈ।
ਜਸਟਿਸ ਐੱਮ ਐੱਮ ਸੁੰਦਰੇਸ਼ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇ ਐੱਨ ਯੂ) ਦੀ ਸਾਬਕਾ ਪ੍ਰੋਫੈਸਰ ਅਮਿਤਾ ਸਿੰਘ ਨੂੰ ਨੋਟਿਸ ਜਾਰੀ ਕੀਤਾ। ਸਿਖਰਲੀ ਅਦਾਲਤ ਨੇ ਇਹ ਟਿੱਪਣੀ ਨਿਊਜ਼ ਪੋਰਟਲ ‘ਦਿ ਵਾਇਰ’ ਚਲਾਉਣ ਵਾਲੇ ਸੰਗਠਨ ਅਤੇ ਉਸ ਦੇ ਸਿਆਸੀ ਮਾਮਲਿਆਂ ਦੇ ਸੰਪਾਦਕ ਅਜੈ ਆਸ਼ੀਰਵਾਦ ਮਹਾਪ੍ਰਸ਼ਸਤ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ।
Advertisement
ਜਸਟਿਸ ਸੁੰਦਰੇਸ਼ ਨੇ ਕਿਹਾ, ‘‘ਮੈਨੂੰ ਲਗਦਾ ਹੈ ਕਿ ਹੁਣ ਸਮਾਂ ਆ ਗਿਆ ਕਿ ਇਸ ਸਭ ਨੂੰ ਅਪਰਾਧ ਮੁਕਤ ਕੀਤਾ ਜਾਵੇ।’’
Advertisement