ਮੁੰਬਈ: ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਦੀ ਪਤਨੀ ਟੀਨਾ ਅੰਬਾਨੀ ਵਿਦੇਸ਼ੀ ਮੁਦਰਾ ਕਾਨੂੰਨ ਦੀ ਕਥਿਤ ਉਲੰਘਣਾ ਨਾਲ ਜੁੜੀ ਜਾਂਚ ਦੇ ਸਬੰਧ ਵਿੱਚ ਪੁੱਛ ਪਡਤਾਲ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਈ ਅਤੇ ਆਪਣਾ ਬਿਆਨ ਦਰਜ ਕਰਵਾਇਆ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨ ਅਨਿਲ ਅੰਬਾਨੀ ਨੇ ‘ਫੇਮਾ’ ਦੀਆਂ ਧਾਰਾਵਾਂ ਤਹਿਤ ਕੇਸ ’ਚ ਆਪਣਾ ਬਿਆਨ ਦਰਜ ਕਰਵਾਇਆ ਸੀ ਅਤੇ ਉਨ੍ਹਾਂ ਦੇ ਇਸ ਹਫ਼ਤੇ ਦੇ ਅਖੀਰ ’ਚ ਸੰਘੀ ਏਜੰਸੀ ਸਾਹਮਣੇ ਮੁੜ ਪੇਸ਼ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਜਾਚ ਵਿਦੇਸ਼ ’ਚ ਕਥਿਤ ਅਣ-ਐਲਾਨੀਆਂ ਜਾਇਦਾਦਾਂ ਦੇ ਕਬਜ਼ੇ ਤੇ ਪੈਸੇ ਦੇ ਲੈਣ-ਦੇਣ ਨਾਲ ਜੁੜੀ ਹੋਈ ਹੈ। ਅਨਿਲ ਅੰਬਾਨੀ ਯੈੱਸ ਬੈਂਕ ਦੇ ਪ੍ਰਮੋਟਰ ਰਾਣਾ ਕਪੂਰ ਤੇ ਹੋਰਾਂ ਖ਼ਿਲਾਫ਼ ਮਨੀ ਲਾਂਡਰਿਗ ਕੇਸ ’ਚ 2020 ਵਿੱਚ ਈਡੀ ਸਾਹਮਣੇ ਪੇਸ਼ ਹੋਏ ਸਨ। -ਪੀਟੀਆਈ