ਮੋਦੀ ਦੀ ਤਸਵੀਰ ਵਾਲੇ ਹੋਰਡਿੰਗਾਂ ਨੂੰ ਹਟਾਉਣ ਦੇ ਹੁਕਮ

ਤ੍ਰਿਣਮੂਲ ਕਾਂਗਰਸ ਦੇ ਉਜਰ ਮਗਰੋਂ ਚੋਣ ਕਮਿਸ਼ਨ ਨੇ ਲਿਆ ਫੈਸਲਾ

ਮੋਦੀ ਦੀ ਤਸਵੀਰ ਵਾਲੇ ਹੋਰਡਿੰਗਾਂ ਨੂੰ ਹਟਾਉਣ ਦੇ ਹੁਕਮ

ਕੋਲਕਾਤਾ ਵਿੱਚ ਦੁਕਾਨਦਾਰ ਵੱਖ-ਵੱਖ ਪਾਰਟੀਆਂ ਦੇ ਝੰਡੇ ਵੇਚਦਾ ਹੋਇਆ।

ਕੋਲਕਾਤਾ, 3 ਮਾਰਚ

ਤ੍ਰਿਣਮੂਲ ਕਾਂਗਰਸ ਵੱਲੋਂ ਵੱਖ ਵੱਖ ਕੇਂਦਰੀ ਸਕੀਮਾਂ ਦੇ ਇਸ਼ਤਿਹਾਰਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਬਾਰੇ ਜਤਾਏ ਉਜਰ ਮਗਰੋਂ ਚੋਣ ਕਮਿਸ਼ਨ ਨੇ ਸਾਰੇ ਪੈਟਰੋਲ ਪੰਪਾਂ ਤੇ ਹੋਰਨਾਂ ਏਜੰਸੀਆਂ ਨੂੰ ਅਜਿਹੇ ਸਾਰੇ ਹੋਰਡਿੰਗ 72 ਘੰਟਿਆਂ ਅੰਦਰ ਹਟਾਉਣ ਲਈ ਆਖ ਦਿੱਤਾ ਹੈ। ਟੀਐੱਮਸੀ ਨੇ ਇਸ਼ਤਿਹਾਰਾਂ ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੰਡੇ ਕੋਵਿਡ ਟੀਕਾਕਰਨ ਸਰਟੀਫਿਕੇਟਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਸੀ। ਟੀਐੱਮਸੀ ਵਫ਼ਦ ਨੇ ਅੱਜ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣਾ ਉਜਰ ਜਤਾਇਆ ਸੀ। ਸੂਬਾ ਸਰਕਾਰ ’ਚ ਮੰਤਰੀ ਫ਼ਰਹਾਦ ਹਾਕਿਮ ਦੀ ਅਗਵਾਈ ’ਚ ਮਿਲੇ ਵਫ਼ਦ ਨੇ ਮੰਗ ਕੀਤੀ ਸੀ ਕਿ ਚੋਣ ਕਮਿਸ਼ਨ ਪੈਟਰੋਲ ਪੰਪਾਂ ’ਤੇ ਲੱਗੇ ਕੇਂਦਰੀ ਸਕੀਮਾਂ ਵਾਲੇ ਇਨ੍ਹਾਂ ਹੋਰਡਿੰਗਾਂ ਨੂੰ ਉਥੋਂ ਫੌਰੀ ਹਟਵਾਏ। ਉਧਰ ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਦਿਲੀਪ ਘੋਸ਼ ਨੇ ਇਨ੍ਹਾਂ ਦੋਸ਼ਾਂ ਨੂੰ ‘ਬੇਬੁਨਿਆਦ’ ਦੱਸਦਿਆਂ ਕਿਹਾ ਕਿ ਟੀਕਾਕਰਨ ਮੁਹਿੰਮ ਚੋਣ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਦੀ ਚੱਲ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All