ਨਵੀਂ ਦਿੱਲੀ, 5 ਜੁਲਾਈ
ਤੁਸ਼ਾਹ ਮਹਿਤਾ ਨੂੰ ਭਾਰਤ ਦੇ ਸੌਲੀਸਿਟਰ ਜਨਰਲ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅੱਜ ਬਾਅਦ ਦੁਪਹਿਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਣਗੇ। ਇਸ ਤੋਂ ਪਹਿਲਾਂ ਟੀਐੱਮਸੀ ਨਾਲ ਸਬੰਧਤ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮਹਿਤਾ ਨੂੰ ਪੱਛਮੀ ਬੰਗਾਲ ਤੋਂ ਭਾਜਪਾ ਵਿਧਾਇਕ ਸੁਵੇਂਦੂ ਅਧਿਕਾਰੀ ਨਾਲ ਮੁਲਾਕਾਤ ਦੇ ਹਵਾਲੇ ਨਾਲ ਸੌਲੀਸਿਟਰ ਜਨਰਲ ਦੇ ਅਹੁਦੇ ਤੋਂ ਲਾਂਭੇ ਕੀਤੇ ਜਾਣ ਦੀ ਮੰਗ ਕੀਤੀ ਸੀ। ਟੀਐੱਮਸੀ ਆਗੂ ਨੇ ਕਿਹਾ ਕਿ ਪਾਰਟੀ ਦੇ ਸੰਸਦ ਮੈਂਬਰ ਸੁਖੇਂਦੂ ਸੇਖਰ ਰੇਅ ਤੇ ਮਹੂਆ ਮੋਇਤਰਾ ਰਾਸ਼ਟਰਪਤੀ ਨੂੰ ਮਿਲਣਗੇ। ਪੀਟੀਆਈ