ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੀਐੱਮਸੀ ਦੇ ਕੁਨਾਲ ਘੋਸ਼, ਭਾਜਪਾ ਦੇ ਮਿਥੁਨ ਚੱਕਰਵਰਤੀ ਨੇ ਇੱਕ-ਦੂਜੇ ਖ਼ਿਲਾਫ਼ ਮਾਣਹਾਨੀ ਦੇ ਕੇਸ ਦਾਇਰ ਕੀਤੇ

  ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ ਹੈ ਕਿ ਅਦਾਕਾਰ ਅਤੇ ਭਾਜਪਾ ਆਗੂ ਮਿਥੁਨ ਚੱਕਰਵਰਤੀ ਨੇ ਕੋਲਕਾਤਾ ਹਾਈ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਦੀਵਾਨੀ(ਗੈਰ ਫੌਜ਼ਦਾਰੀ) ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਘੋਸ਼ ਨੇ ਕਿਹਾ ਕਿ ਉਨ੍ਹਾਂ ਨੇ ਵੀ ਅਦਾਕਾਰ...
Advertisement

 

ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ ਹੈ ਕਿ ਅਦਾਕਾਰ ਅਤੇ ਭਾਜਪਾ ਆਗੂ ਮਿਥੁਨ ਚੱਕਰਵਰਤੀ ਨੇ ਕੋਲਕਾਤਾ ਹਾਈ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਦੀਵਾਨੀ(ਗੈਰ ਫੌਜ਼ਦਾਰੀ) ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਘੋਸ਼ ਨੇ ਕਿਹਾ ਕਿ ਉਨ੍ਹਾਂ ਨੇ ਵੀ ਅਦਾਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀਆਂ ਮਾਣਹਾਨੀ ਵਾਲੀਆਂ ਟਿੱਪਣੀਆਂ ਦਾ ਦੋਸ਼ ਲਗਾਉਂਦਿਆਂ, ਇੱਥੇ ਬੈਂਕਸ਼ਾਲ ਕੋਰਟ ਵਿੱਚ ਚੱਕਰਵਰਤੀ ਖ਼ਿਲਾਫ਼ ਇੱਕ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।

Advertisement

ਇਹ ਦੱਸਦੇ ਹੋਏ ਕਿ ਉਨ੍ਹਾਂ ਨੂੰ ਚੱਕਰਵਰਤੀ ਦੇ ਵਕੀਲ ਵੱਲੋਂ ਅਜੇ ਤੱਕ ਕੋਈ ਨੋਟਿਸ ਨਹੀਂ ਮਿਲਿਆ ਹੈ, ਟੀਐੱਮਸੀ ਆਗੂ ਨੇ ਵੀਰਵਾਰ ਨੂੰ ਕਿਹਾ ਕਿ ਉਹ ਬੇਸਬਰੀ ਨਾਲ ਇਸ ਮੁਕੱਦਮੇ ਦੀ ਸੁਣਵਾਈ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਹ ਇਸ ਨੂੰ ਅਦਾਲਤ ਵਿੱਚ ਲੜ ਸਕਣ। ਘੋਸ਼ ਨੇ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਚੱਕਰਵਰਤੀ ਵੱਲੋਂ ਹਾਈ ਕੋਰਟ ਵਿੱਚ ਉਨ੍ਹਾਂ ਖ਼ਿਲਾਫ਼ ਦੀਵਾਨੀ(ਗੈਰ ਫੌਜ਼ਦਾਰੀ) ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਗਿਆ ਹੈ। ਚੱਕਰਵਰਤੀ ਨੇ ਪਹਿਲਾਂ ਘੋਸ਼ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਸੀ, ਜਿਸ ਦਾ ਟੀਐੱਮਸੀ ਨੇਤਾ ਦੇ ਵਕੀਲ ਅਯਾਨ ਚੱਕਰਵਰਤੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜਵਾਬ ਭੇਜ ਦਿੱਤਾ ਸੀ।

ਟੀਐੱਮਸੀ ਦੇ ਬੁਲਾਰੇ ਨੇ ਕਿਹਾ ਕਿ ਜਦੋਂ ਚੱਕਰਵਰਤੀ ਦਾ ਮੁਕੱਦਮਾ ਸੁਣਵਾਈ ਲਈ ਆਵੇਗਾ ਤਾਂ ਉਹ ਹਾਈ ਕੋਰਟ ਵਿੱਚ ਉਨ੍ਹਾਂ ਦੁਆਰਾ ਅਦਾਕਾਰ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦੀ ਸੀਬੀਆਈ ਜਾਂਚ ਲਈ ਬੇਨਤੀ ਕਰਨਗੇ। -ਪੀਟੀਆਈ

Advertisement
Show comments