ਨਵੀਂ ਦਿੱਲੀ, 26 ਸਤੰਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਅੱਜ ਸ੍ਰੀ ਮਨਮੋਹਨ ਸਿੰਘ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ ਕਮੀ ਮਹਿਸੂਸ ਕਰ ਰਿਹਾ ਹੈ। ਰਾਹੁਲ ਨੇ ਟਵੀਟ ਕੀਤਾ, “ਭਾਰਤ ਡਾ. ਮਨਮੋਹਨ ਸਿੰਘ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ ਕਮੀ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੀ ਇਮਾਨਦਾਰੀ, ਨਿਮਰਤਾ ਅਤੇ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਣਾ ਹਨ। ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ।” ਸ੍ਰੀ ਮਨਮੋਹਨ ਸਿੰਘ ਸਾਲ 2004 ਤੋਂ ਸਾਲ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ ਜਨਮ 26 ਸਤੰਬਰ 1932 ਵਿੱਚ ਹੋਇਆ ਸੀ।