ਨਵੀਂ ਦਿੱਲੀ, 21 ਦਸੰਬਰ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨਐੱਚਏਆਈ) ਦੀ ਟੌਲ ਟੌਕਸ ਤੋਂ ਹੋਣ ਵਾਲੀ ਆਮਦਨ ਅਗਲੇ ਤਿੰਨ ਸਾਲਾਂ ’ਚ 40 ਹਜ਼ਾਰ ਕਰੋੜ ਰੁਪਏ ਸਾਲਾਨਾ ਤੋਂ ਵੱਧ ਕੇ 1.40 ਲੱਖ ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗੀ। ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰੀ ਨੇ ਇੱਥੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਬੁਨਿਆਦੀ ਢਾਂਚਾ ਖੇਤਰ ’ਚ ਨਿਵੇਸ਼ਕਾਂ ਲਈ ਨਿਵੇਸ਼ ਦਾ ਵੱਡਾ ਮੌਕਾ ਹੈ ਕਿਉਂਕਿ ਹਰ ਸਾਲ ਆਵਾਜਾਈ ’ਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ, ‘ਐੱਨਐੱਚਏਆਈ ਦੀ ਮੌਜੂਦਾ ਸਾਲਾਨਾ ਆਮਦਨ 40 ਹਜ਼ਾਰ ਕਰੋੜ ਰੁਪਏ ਹੈ। ਅਗਲੇ ਤਿੰਨ ਸਾਲ ’ਚ ਇਹ ਵੱਧ ਕੇ 1.40 ਲੱਖ ਕਰੋੜ ਰੁਪਏ ਪ੍ਰਤੀ ਸਾਲ ਹੋ ਜਾਵੇਗੀ।’ ਬੁਨਿਆਦੀ ਢਾਂਚਾ ਖੇਤਰ ’ਚ ਨਿਵੇਸ਼ਕਾਂ ਨੂੰ ਨਿਵੇਸ਼ ਦਾ ਸੱਦਾ ਦਿੰਦਿਆਂ ਗਡਕਰੀ ਨੇ ਕਿਹਾ ਕਿ ਭਾਰਤੀ ਅਰਥਚਾਰੇ ਦਾ ਆਕਾਰ ਵੱਧ ਰਿਹਾ ਹੈ। ਨਾਲ ਹੀ ਬੁਨਿਆਦੀ ਢਾਂਚਾ ਪ੍ਰਾਜੈਕਟਾਂ ’ਤੇ ਰਿਟਰਨ ਦੀ ਦਰ ’ਚ ਵਾਧਾ ਹੋ ਰਿਹਾ ਹੈ। -ਪੀਟੀਆਈ