ਨਵੀਂ ਦਿੱਲੀ, 27 ਨਵੰਬਰ
ਕਿਸਾਨੀ ਸੰਘਰਸ਼ ਅੱਗੇ ਗੋਡੇ ਟੇਕਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਦਾਖ਼ਲੇ ਦੀ ਇਜਾਜ਼ਤ ਦੇਣ ਦਰਮਿਆਨ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਕੋਵਿਡ-19 ਤੇ ਠੰਢ ਦੇ ਹਵਾਲੇ ਨਾਲ ਆਪਣਾ ਸੰਘਰਸ਼ ਵਿਚਾਲੇ ਛੱਡ ਕੇ ਮੁੜ ਗੱਲਬਾਤ ਦੀ ਮੇਜ਼ ’ਤੇ ਆਉਣ ਦੀ ਅਪੀਲ ਕੀਤੀ ਹੈ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਨੂੰ ਅਗਲੇ ਗੇੜ ਦੀ ਗੱਲਬਾਤ ਲਈ 3 ਦਸੰਬਰ ਦਾ ਸੱਦਾ ਦਿੱਤਾ ਹੋਇਆ ਹੈ। -ਏਜੰਸੀ