ਨਵੀਂ ਦਿੱਲੀ: ਇੱਥੋਂ ਦੀ ਇੱਕ ਅਦਾਲਤ ਨੇ ਕਿਸਾਨਾਂ ਦੇ ਰੋਸ ਮੁਜ਼ਾਹਰਿਆਂ ਦੇ ਸਬੰਧ ’ਚ ਸੋਸ਼ਲ ਮੀਡੀਆ ’ਤੇ ਟੂਲਕਿੱਟ ਸਾਂਝੀ ਕਰਨ ਦੇ ਮਾਮਲੇ ’ਚ ਨਿਕਿਤਾ ਜੈਕਬ ਅਤੇ ਸ਼ਾਂਤਨੂ ਮੁਲਕ ਨੂੰ ਗ੍ਰਿਫ਼ਤਾਰੀ ਤੋਂ ਦਿੱਤੀ ਰਾਹਤ 15 ਮਾਰਚ ਤੱਕ ਵਧਾ ਦਿੱਤੀ ਹੈ। ਟੂਲਕਿੱਟ ਸਾਂਝੀ ਕਰਨ ਦੇ ਮਾਮਲੇ ’ਚ ਨੌਜਵਾਨ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਦੇ ਨਾਲ ਜੈਕਬ ਅਤੇ ਸ਼ਾਂਤਨੂ ਵੀ ਮੁਲਜ਼ਮ ਹਨ। ਵਧੀਕ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਦੋਵਾਂ ਮੁਲਜ਼ਮਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਪਹਿਲਾਂ ਦੋਵਾਂ ਮੁਲਜ਼ਮਾਂ ਦੇ ਵਕੀਲਾਂ ਨੇ ਕਿਹਾ ਕਿ ਮਾਮਲੇ ’ਚ ਅੱਗੇ ਦਲੀਲਾਂ ਰੱਖਣ ਲਈ ਦਿੱਲੀ ਪੁਲੀਸ ਵੱਲੋਂ ਦਾਖਲ ਜਵਾਬ ’ਤੇ ਗੌਰ ਕਰਨ ਲਈ ਉਨ੍ਹਾਂ ਨੂੰ ਹੋਰ ਸਮਾਂ ਚਾਹੀਦਾ ਹੈ। -ਪੀਟੀਆਈ