ਖਾਂਡਵਾ (ਮੱਧ ਪ੍ਰਦੇਸ਼), 3 ਦਸੰਬਰ
ਇੱਥੇ ਖਾਂਡਵਾ ਜ਼ਿਲ੍ਹੇ ਵਿੱਚ ਇੱਕ ਟਰੈਕਟਰ-ਟਰਾਲੀ ਪਲਟਣ ਕਾਰਨ ਉਸ ’ਚ ਸਵਾਰ ਲਾੜੇ ਅਤੇ ਪੰਜ ਔਰਤਾਂ ਦੀ ਮੌਤ ਹੋ ਗਈ ਜਦਕਿ 25 ਹੋਰ ਜਣੇ ਜ਼ਖ਼ਮੀ ਹੋ ਗਏ। ਪੁਲੀਸ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਗਰਬੇੜੀ ਪਿੰਡ ਤੋਂ ਬਰਾਤ ਲਾੜੀ ਦੇ ਪਿੰਡ ਮੇਹਾਲੂ ਜਾ ਰਹੀ ਸੀ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿਨ੍ਹਾਂ ’ਚੋਂ ਛੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
-ਪੀਟੀਆਈ