ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 17 ਮਾਰਚ
ਇਥੇ ਸਿੰਘੂ ਬਾਰਡਰ ’ਤੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਮਰਥਨ ਦੇਣ ਤੇ 26 ਮਾਰਚ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਟਰੇਡ ਯੂਨੀਅਨਾਂ ਦੀ ਕੌਮੀ ਪੱਧਰ ਦੀ ਕਨਵੈਨਸ਼ਨ ਚੱਲ ਰਹੀ ਹੈ। ਕਨਵੈਨਸ਼ਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਸਮੇਤ ਦੇਸ਼ ਦੀਆਂ ਮੁੱਖ ਟਰੇਡ ਯੂਨੀਅਨਾਂ ਦੇ ਆਗੂ ਸ਼ਾਮਲ ਹਨ। ਕਿਸਾਨਾਂ ਦੇ ਹਿੱਤਾਂ ਤੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਹੋ ਰਹੇ ਨੁਕਸਾਨ ਦਾ ਟਾਕਰਾ ਕਰਨ ਤੇ ਕਾਰਪੋਰੇਟ ਘਰਾਣਿਆਂ ਦੀ ਹਰ ਖੇਤਰ ਵਿੱਚ ਵਧਦੀ ਦਖ਼ਲਅੰਦਾਜ਼ੀ ਖ਼ਿਲਾਫ ਕਨਵੈਨਸ਼ਨ ਵਿੱਚ ਫੈਸਲੇ ਲਏ ਜਾਣਗੇ।