ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਲਾਸਪੁਰ ਨੇੜੇ ਰੇਲਗੱਡੀਆਂ ਦੀ ਟੱਕਰ; 8 ਮੌਤਾਂ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਤੇ ਜ਼ਖ਼ਮੀਆਂ ਨੂੰ 5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ
ਹਾਦਸੇ ਮਗਰੋਂ ਬਚਾਅ ਕਾਰਜ ਚਲਾਉਂਦੇ ਹੋਏ ਲੋਕ। -ਫੋਟੋ: ਪੀਟੀਆਈ
Advertisement

ਛੱਤੀਸਗੜ੍ਹ ਦੇ ਬਿਲਾਸਪੁਰ ਸਟੇਸ਼ਨ ਨੇੜੇ ਯਾਤਰੀ ਰੇਲਗੱਡੀ ਦੀ ਮਾਲਗੱਡੀ ਨਾਲ ਟੱਕਰ ਹੋਣ ਕਾਰਨ 8 ਜਣਿਆਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਵੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਰੇਲਗੱਡੀ ਕੋਰਬਾ ਜ਼ਿਲ੍ਹੇ ਦੇ ਗੇਵਰਾ ਤੋਂ ਬਿਲਾਸਪੁਰ ਜਾ ਰਹੀ ਸੀ। ਜਦੋਂ ਰੇਲਗੱਡੀ ਗਟੋਰਾ ਤੇ ਬਿਲਾਸਪੁਰ ਸਟੇਸ਼ਨਾਂ ਦੇ ਵਿਚਕਾਰ ਸੀ ਤਾਂ ਰੇਲਗੱਡੀ ਨੇ ਮਾਲਗੱਡੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਰੇਲਵੇ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਰੇਲਗੱਡੀਆਂ ਦੇ ਹੇਠਾਂ ਦੱਬੇ ਯਾਤਰੀਆਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਰੇਲਵੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਤੇ ਗੰਭੀਰ ਜ਼ਖਮੀਆਂ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ; ਮਾਮੂਲੀ ਸੱਟਾਂ ਕਾਰਨ ਫੱਟੜ ਹੋਏ ਲੋਕਾਂ ਨੂੰ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਹਾਦਸੇ ਦੀ ਜਾਂਚ ਰੇਲਵੇ ਸੁਰੱਖਿਆ ਕਮਿਸ਼ਨਰ (ਸੀ ਆਰ ਐੱਸ) ਦੇ ਪੱਧਰ ’ਤੇ ਕੀਤੀ ਜਾਵੇਗੀ । ਰੇਲਵੇ ਪ੍ਰਸ਼ਾਸਨ ਨੇ ਤੁਰੰਤ ਮੈਡੀਕਲ ਟੀਮ ਤੇ ਹੋਰ ਅਧਿਕਾਰੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ ਹੈ। ਹਾਦਸੇ ਮਗਰੋਂ ਕਈ ਰੇਲਗੱਡੀਆਂ ਦੇ ਰੂਟ ਪ੍ਰਭਾਵਿਤ ਹੋਏ ਹਨ। ਕਈ ਐਕਸਪ੍ਰੈੱਸ ਤੇ ਯਾਤਰੀ ਰੇਲਗੱਡੀਆਂ ਨੂੰ ਰੱਦ ਜਾਂ ਤਬਦੀਲ ਕਰ ਦਿੱਤਾ ਗਿਆ ਹੈ। ਪਟੜੀਆਂ ’ਤੇ ਹੋਏ ਨੁਕਸਾਨ ਦੀ ਮੁਰੰਮਤ ਲਈ ਤਕਨੀਕੀ ਟੀਮਾਂ ਕੰਮ ਕਰ ਰਹੀਆਂ ਹਨ। ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕਰ ਦਿੱਤੇ ਹਨ।

Advertisement
Advertisement
Show comments