ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 6 ਅਕਤੂਬਰ
ਸੁਪਰੀਮ ਕੋਰਟ ਨੇ ਸੀਨੀਅਰ ਪੱਤਰਕਾਰ ਵਿਨੋਦ ਦੂਆ ਖ਼ਿਲਾਫ਼ ਦਰਜ ਦੇਸ਼ਧ੍ਰੋਹ ਮਾਮਲਾ ਰੱਦ ਕਰਨ ਸਬੰਧੀ ਪਟੀਸ਼ਨ ’ਤੇ ਅੱਜ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ। ਸ਼ਿਮਲਾ ਵਿੱਚ ਸਥਾਨਕ ਭਾਜਪਾ ਆਗੂ ਦੀ ਸ਼ਿਕਾਇਤ ’ਤੇ ਦਰਜ ਦੇਸ਼ਧ੍ਰੋਹ ਮਾਮਲਾ ਰੱਦ ਕਰਾਊਣ ਲਈ ਸੀਨੀਅਰ ਪੱਤਰਕਾਰ ਵਲੋਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ।