tremor hits Gujarat's Kutch; ਗੁਜਰਾਤ ਦੇ ਕੱਛ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 3.3
ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.3 ਤੀਬਰਤਾ ਮਾਪੀ ਗਈ। ਗਾਂਧੀਨਗਰ ਸਥਿਤ ਆਈਐਸਆਰ ਨੇ ਕਿਹਾ ਕਿ ਇਹ ਭੂਚਾਲ ਸਵੇਰੇ 9.52 ਵਜੇ ਆਇਆ ਜਿਸ ਦਾ ਕੇਂਦਰ ਜ਼ਿਲ੍ਹੇ ਵਿੱਚ...
Advertisement
ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.3 ਤੀਬਰਤਾ ਮਾਪੀ ਗਈ। ਗਾਂਧੀਨਗਰ ਸਥਿਤ ਆਈਐਸਆਰ ਨੇ ਕਿਹਾ ਕਿ ਇਹ ਭੂਚਾਲ ਸਵੇਰੇ 9.52 ਵਜੇ ਆਇਆ ਜਿਸ ਦਾ ਕੇਂਦਰ ਜ਼ਿਲ੍ਹੇ ਵਿੱਚ ਬੇਲਾ ਤੋਂ 16 ਕਿਲੋਮੀਟਰ ਦੱਖਣ-ਦੱਖਣ ਵਿੱਚ ਸਥਿਤ ਸੀ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਕਾਰਨ ਕਿਸੇ ਜਾਨੀ ਜਾਂ ਜਾਇਦਾਦ ਦਾ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਕੱਛ ਜ਼ਿਲ੍ਹਾ ‘ਬਹੁਤ ਉੱਚ ਜੋਖਮ’ ਭੂਚਾਲ ਵਾਲੇ ਖੇਤਰ ਵਿੱਚ ਸਥਿਤ ਹੈ ਅਤੇ ਇੱਥੇ ਘੱਟ ਤੀਬਰਤਾ ਵਾਲੇ ਭੂਚਾਲ ਆਉਂਦੇ ਰਹਿੰਦੇ ਹਨ। ਇੱਥੇ ਸਾਲ 2001 ਵਿਚ ਵਿਨਾਸ਼ਕਾਰੀ ਭੂਚਾਲ ਆਇਆ ਸੀ। ਪੀਟੀਆਈ
Advertisement
Advertisement
×