tribal's protest over land acquisition: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਘਰ ’ਚ ਨਜ਼ਰਬੰਦ
ਝਾਰਖੰਡ Jharkhand ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਚੰਪਈ ਸੋਰੇਨ Champai Soren ਨੂੰ ਅੱਜ ਇੱਕ ਸਰਕਾਰੀ ਸਿਹਤ ਸੰਸਥਾ ਲਈ ਜ਼ਮੀਨ ਐਕੁਆਇਰ ਕਰਨ ਖ਼ਿਲਾਫ਼ ਆਦਿਵਾਸੀ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਕਾਨੂੰਨ ਪ੍ਰਬੰਧਾਂ ਦੀ ਸਮੱਸਿਆ ਤੋਂ ਬਚਣ ਲਈ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲੀਸ ਨੇ ਰਾਂਚੀ ’ਚ ਤਜਵੀਜ਼ਤ ਪ੍ਰਦਰਸ਼ਨ ਵਾਲੀ ਥਾਂ ਨਗਰੀ ਇਲਾਕੇ ’ਚੋਂ ਉਨ੍ਹਾਂ ਨੂੰ ਖਦੇੜਨ ਲਈ ਲਾਠੀਚਾਰਜ ਤੇ ਕੀਤਾ ਅੱਥਰੂ ਗੈਸ ਦੇ ਗੋਲੇ ਵੀ ਸੁੱਟੇ। ਹਾਲਾਂਕਿ ਪੁਲੀਸ ਨੇ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਲਈ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਹੈ।
ਪੁਲੀਸ ਨੇ ਦੱਸਿਆ ਕਿ ਚੰਪਈ ਸੋਰੇਨ ਦੇ ਪੁੱਤਰ ਬਾਬੂਲਾਲ ਸੋਰੇਨ Babulal Soren ਅਤੇ ਰਾਂਚੀ Ranchi ਜਾ ਰਹੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਇੱਕ ਥਾਣੇ ’ਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Ranchi City Deputy Superintendent of Police ਕੇ.ਵੀ. ਰਮਨ ਨੇ ਕਿਹਾ, ‘‘ਕਬਾਇਲੀ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹਤਿਆਤ ਵਜੋਂ ਚੰਪਈ ਸੋਰੇਨ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ।’’
ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ।ਅਤੇ ਅਹਿਮ ਥਾਵਾਂ 'ਤੇ ਬੈਰੀਕੇਡ ਲਾਏ। ਹਾਲਾਂਕਿ, ਚੰਪਈ ਸੋਰੇਨ ਨੇ ਇਸ ਕਦਮ ਨੂੰ ਗੈਰ-ਜਮਹੂਰੀ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਆਦਿਵਾਸੀਆਂ ਅਤੇ ਉਨ੍ਹਾਂ ਦੇ ਵਿਰੋਧ ਦਾ ਸਮਰਥਨ ਕਰਨ ’ਤੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਚੰਪਈ ਸੋਰੇਨ ਦੀ ਰਿਹਾਇਸ਼ ’ਤੇ ਵੀ ਸੁਰੱਖਿਆ ਵਧਾਈ ਗਈ ਹੈ। ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਝਾਰਖੰਡ ਵਿੱਚ 20 ਤੋਂ ਵੱਧ ਆਦਿਵਾਸੀ ਸੰਗਠਨਾਂ, ਕਿਸਾਨਾਂ ਅਤੇ ਜ਼ਮੀਨ ਮਾਲਕਾਂ ਨੇ ਅੱਜ ਐਤਵਾਰ ਨੂੰ ਉਸ ਜਗ੍ਹਾ ’ਤੇ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ, ਜਿੱਥੇ 1,074 ਕਰੋੜ ਰੁਪਏ ਦੀ ਲਾਗਤ ਵਾਲੇ ਰਾਜੇਂਦਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (RIMS)-2 ਹਸਪਤਾਲ ਪ੍ਰਾਜੈਕਟ ਦੀ ਤਜਵੀਜ਼ ਹੈ।
ਦੂਜੇ ਪਾਸੇ ਨਗਰੀ ਇਲਾਕੇ ਵੱਲ ਜਾਂਦੀਆਂ ਸੜਕਾਂ ’ਤੇ ਬੈਰੀਕੇਡ ਲਾਏ ਜਾਣ ਦੇ ਬਾਵਜੂਦ ਵੱਖ ਵੱਖ ਪਿੰਡਾਂ ਤੋਂ ਪ੍ਰਦਰਸ਼ਨਕਾਰੀ, ਕਿਸਾਨ ਅਤੇ ਜ਼ਮੀਨਾਂ ਦੇ ਮਾਲਕ ਪ੍ਰਸਤਾਵਿਤ ਥਾਂ ’ਤੇ ਪਹੁੰਚ ਗਏ ਜਿਨ੍ਹਾਂ ਨੇ ਹੱਥਾਂ ’ਚ ਵਿੱਚ ਨਾਅਰਿਆਂ ਵਾਲੇ ਪੋਸਟਰ ਤੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੀਆਂ ਤਸਵੀਰਾਂ ਫੜੀਆਂ ਹੋਈਆਂ ਸਨ।