ਟ੍ਰਿਬਿਊਨ ਮੁਲਾਜ਼ਮਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ
‘ਦਿ ਟ੍ਰਿਬਿਊਨ ਪ੍ਰਕਾਸ਼ਨ ਸਮੂਹ’ ਦੀ ਟੀਮ ਨੇ ਕੁਝ ਦਿਨ ਪਹਿਲਾਂ ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੁਪਤਾ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ ਭਾਰੀ ਮੀਂਹ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ...
Advertisement
‘ਦਿ ਟ੍ਰਿਬਿਊਨ ਪ੍ਰਕਾਸ਼ਨ ਸਮੂਹ’ ਦੀ ਟੀਮ ਨੇ ਕੁਝ ਦਿਨ ਪਹਿਲਾਂ ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਅਨਿਲ ਕੁਮਾਰ ਗੁਪਤਾ ਦੀ ਅਗਵਾਈ ਹੇਠ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ ਭਾਰੀ ਮੀਂਹ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋੜਵੰਦਾਂ ਨੂੰ ਰਾਹਤ ਸਮੱਗਰੀ ਵੰਡੀ। ਟੀਮ ਨੇ ਗ੍ਰਾਮ ਪੰਚਾਇਤ ਧਾਰ ਜਰੋਲ, ਗ੍ਰਾਮ ਪੰਚਾਇਤ ਬੁੰਗ ਰੇਲ ਚੌਕ, ਗ੍ਰਾਮ ਪੰਚਾਇਤ ਤੁੰਗਧਾਰ, ਗ੍ਰਾਮ ਪੰਚਾਇਤ ਜੰਜੇਹਲੀ, ਗ੍ਰਾਮ ਪੰਚਾਇਤ ਪਖਰੇੜ, ਗ੍ਰਾਮ ਪੰਚਾਇਤ ਝੁੰਡੀ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕੀਤਾ। ਟੀਮ ਨੇ ਇਸ ਮੌਕੇ ਹੜ੍ਹ ਪੀੜਤਾਂ ਨੂੰ ਘਰੇਲੂ ਵਰਤੋਂ ਦੇ ਸਾਮਾਨ ਤੋਂ ਇਲਾਵਾ ਵਿੱਤੀ ਮਦਦ ਵੀ ਦਿੱਤੀ। ਜ਼ਮੀਨੀ ਹਕੀਕਤ ਦੇਖਣ ਮਗਰੋਂ ‘ਦਿ ਟ੍ਰਿਬਿਊਨ’ ਦੇ ਮੁਲਾਜ਼ਮਾਂ ਦੀ ਟੀਮ ਨੇ ਉਮੀਦ ਜ਼ਾਹਿਰ ਕੀਤੀ ਕਿ ਅਧਿਕਾਰੀ ਰਾਹਤ ਕੰਮਾਂ ’ਚ ਤੇਜ਼ੀ ਲਿਆਉਣਗੇ ਅਤੇ ਇਨ੍ਹਾਂ ਪਰਿਵਾਰਾਂ ਨੂੰ ਜ਼ਿੰਦਗੀ ਮੁੜ ਸ਼ੁਰੂ ਕਰਨ ਵਿੱਚ ਮਦਦ ਕਰਨਗੇ।
Advertisement
Advertisement
