ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 12 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ 4 ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਤਿਕੁਨੀਆ ਵਿੱਚ ਸਮਾਗਮ ਸ਼ੁਰੂ ਹੋ ਗਿਆ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ’ਤੇ ਪਹੁੰਚੇ। ਕਿਸਾਨਾਂ ਨੂੰ ਖਟਾਰ ਅਤੇ ਪੂਰਨਪੁਰ ਦੇ ਵਿਚਾਲੇ ਨਾਕੇ ਲਾ ਕੇ ਰੋਕਿਆ ਗਿਆ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਤਿਕੁਨੀਆ ’ਚ ਸ਼ਹੀਦ ਕਿਸਾਨਾਂ ਦੀ ਯਾਦਗਾਰ ਬਣਾਏਗੀ। ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਦਿੱਲੀ ਤੋਂ 13 ਮੈਂਬਰੀ ਜੱਥਾ ਸ਼ਹੀਦੀ ਸਮਾਗਮ ਤੇ ਸ਼ਾਮਲ ਹੋਇਆ।