ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ 5 ਜਵਾਨਾਂ ਨੂੰ ਫ਼ੌਜ ਤੇ ਪੁਲੀਸ ਵੱਲੋਂ ਸ਼ਰਧਾਂਜਲੀਆਂ

ਰਾਜੌਰੀ/ਜੰਮੂ, 24 ਨਵੰਬਰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਫ਼ੌਜ ਅਤੇ ਪੁਲੀਸ ਨੇ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੰਜ ਜਵਾਨਾਂ ਨੂੰ ਅੱਜ ਸਵੇਰੇ ਸ਼ਰਧਾਂਜਲੀ ਭੇਟ ਕੀਤੀ। ਬੁੱਧਵਾਰ ਅਤੇ ਵੀਰਵਾਰ ਨੂੰ ਧਰਾਮਸਲ ਦੇ ਬਾਜੀਮਲ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ 36 ਘੰਟੇ ਤੱਕ ਚੱਲੇ...
Advertisement

ਰਾਜੌਰੀ/ਜੰਮੂ, 24 ਨਵੰਬਰ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਫ਼ੌਜ ਅਤੇ ਪੁਲੀਸ ਨੇ ਮੁਕਾਬਲੇ ਦੌਰਾਨ ਸ਼ਹੀਦ ਹੋਏ ਪੰਜ ਜਵਾਨਾਂ ਨੂੰ ਅੱਜ ਸਵੇਰੇ ਸ਼ਰਧਾਂਜਲੀ ਭੇਟ ਕੀਤੀ। ਬੁੱਧਵਾਰ ਅਤੇ ਵੀਰਵਾਰ ਨੂੰ ਧਰਾਮਸਲ ਦੇ ਬਾਜੀਮਲ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ 36 ਘੰਟੇ ਤੱਕ ਚੱਲੇ ਮੁਕਾਬਲੇ ਵਿੱਚ ਅਫ਼ਗਾਨਿਸਤਾਨ ਤੋਂ ਸਿਖਲਾਈ ਪ੍ਰਾਪਤ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਕਮਾਂਡਰ ਸਮੇਤ ਦੋ ਅਤਿਵਾਦੀ ਮਾਰੇ ਗਏ।

Advertisement

ਇਸ ਦੌਰਾਨ ਦੋ ਕਪਤਾਨਾਂ ਸਮੇਤ ਪੰਜ ਜਵਾਨ ਵੀ ਸ਼ਹੀਦ ਹੋ ਗਏ। ਫੌਜ ਵੱਲੋਂ ਆਰਮੀ ਜਨਰਲ ਹਸਪਤਾਲ ਰਾਜੌਰੀ ਵਿਖੇ ਸ਼ਰਧਾਂਜਲੀ ਸਮਾਗਮ ਕੀਤਾ ਗਿਆ, ਜਿਸ ਵਿੱਚ ‘ਜਨਰਲ ਆਫਿਸਰ ਕਮਾਂਡਿੰਗ ਰੋਮੀਓ ਫੋਰਸ’ ਅਤੇ ਹੋਰ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Advertisement
Show comments