ਨਵੀਂ ਦਿੱਲੀ, 26 ਜੁਲਾਈ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ‘ਕਾਰਗਿਲ ਵਿਜੈ ਦਿਵਸ’ ਹਥਿਆਰਬੰਦ ਸੈਨਾਵਾਂ ਦੀ ਬੇਮਿਸਾਲ ਬਹਾਦਰੀ ਦਾ ਪ੍ਰਤੀਕ ਹੈ ਅਤੇ ਲੋਕ ਭਾਰਤ ਮਾਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਹਮੇਸ਼ਾ ਰਿਣੀ ਰਹਿਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੈ ਦਿਵਸ ਦੇ ਮੌਕੇ ‘ਤੇ ਦੇਸ਼ ਦੇ ਬਹਾਦਰ ਸਪੂਤਾਂ ਨੂੰ ਸਲਾਮ ਕੀਤਾ, ਜਿਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਅਦੁੱਤੀ ਸਾਹਸ ਦਾ ਪ੍ਰਦਰਸ਼ਨ ਕੀਤਾ। ਭਾਰਤੀ ਫੌਜ ਨੇ ਲੱਦਾਖ ਦੇ ਕਾਰਗਿਲ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਤਿੰਨ ਮਹੀਨਿਆਂ ਦੀ ਲੜਾਈ ਤੋਂ ਬਾਅਦ ਜਿੱਤ ਦਾ ਐਲਾਨ ਕਰਦੇ ਹੋਏ 26 ਜੁਲਾਈ 1999 ਨੂੰ ‘ਆਪਰੇਸ਼ਨ ਵਿਜੈ’ ਦੀ ਸਫਲਤਾ ਦਾ ਐਲਾਨ ਕੀਤਾ। ਇਸ ਦੌਰਾਨ ਦੇਸ਼ ਦੀਆਂ ਤਿੰਨੇ ਸੈਨਾਵਾਂ ਦੇ ਮੁਖੀਆਂ, ਮੰਤਰੀਆਂ ਤੇ ਹੋਰ ਹਸਤੀਆਂ ਨੂੰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।