ਅਲੀਗੜ੍ਹ: ਭਾਜਪਾ ਆਗੂ ਕਲਿਆਣ ਸਿੰਘ ਦੀ 13ਵੀਂ ਮੌਕੇ ਅੱਜ ਅਤਰੌਲੀ ਦੇ ਕਾਲਜ ਮੈਦਾਨ ’ਚ ਰਾਜਸਥਾਨ ਅਤੇ ਉੱਤਰਾਖੰਡ ਦੇ ਰਾਜਪਾਲਾਂ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਸਮੇਤ ਹੋਰ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਯੂਪੀ ਦੇ ਸਾਬਕਾ ਮੁੱਖ ਮੰਤਰੀ ਰਹੇ ਕਲਿਆਣ ਸਿੰਘ ਨੇ ਰਾਜਸਥਾਨ ਦੇ ਰਾਜਪਾਲ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਦਾ ਪਿਛਲੇ ਮਹੀਨੇ 21 ਅਗਸਤ ਨੂੰ ਦੇਹਾਂਤ ਹੋ ਗਿਆ ਸੀ। ਉੱਤਰਾਖੰਡ ਦੇ ਰਾਜਪਾਲ ਬੇਬੀ ਰਾਣੀ ਮੌਰਿਆ ਅਤੇ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵਿਛੜੇ ਆਗੂ ਨੂੰ ਸ਼ਰਧਾਂਜਲੀਆਂ ਦਿੱਤੀਆਂ। -ਪੀਟੀਆਈ