ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਅੱਜ ਸ਼ਰਧਾਂਜਲੀਆਂ ਦਿੱਤੀਆਂ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਸ੍ਰੀ ਦੇਸਾਈ ਨੇ ਭਾਰਤ ਨੂੰ ਵਧੇਰੇ ਖੁਸ਼ਹਾਲ ਬਣਾਉਣ ਲਈ ਬੇਅੰਤ ਕੋਸ਼ਿਸ਼ਾਂ ਕੀਤੀਆਂ ਸਨ। ਸ੍ਰੀ ਦੇਸਾਈ ਦਾ ਜਨਮ 29 ਫਰਵਰੀ, 1896 ’ਚ ਵਲਸਾਡ ’ਚ ਹੋਇਆ ਸੀ। -ਪੀਟੀਆਈ