ਰਾਜੀਵ ਗਾਂਧੀ ਨੂੰ 33ਵੀਂ ਬਰਸੀ ਮੌੌਕੇ ਸ਼ਰਧਾਂਜਲੀਆਂ
ਨਵੀਂ ਦਿੱਲੀ, 21 ਮਈ
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 33ਵੀਂ ਬਰਸੀ ਮੌੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਪਾਰਟੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਸਵੇਰੇ ਦਿੱਲੀ ਦੀ ਵੀਰ ਭੂਮੀ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਨੇਤਾ ਪੀ ਚਿਦੰਬਰਮ ਅਤੇ ਸਚਿਨ ਪਾਇਲਟ ਨੇ ਵੀ ਕੌਮੀ ਰਾਜਧਾਨੀ ਵਿੱਖੇ ਸਾਬਕਾ ਪ੍ਰਧਾਨ ਮੰਤਰੀ ਨੂੰ ਸਰਧਾਂਜਲੀ ਦਿੱਤੀ।
ਜ਼ਿਕਰਯੋਗ ਹੈ ਰਾਜੀਵ ਗਾਂਧੀ ਨੇ ਆਪਣੀ ਮਾਤਾ ਅਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 1984 ਵਿੱਚ ਕਾਂਗਰਸ ਦੀ ਕਮਾਨ ਸੰਭਾਲੀ ਸੀ ਅਤੇ ਉਹ 40 ਸਾਲ ਦੀ ਉਮਰ ਵਿੱਚ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਬਣੇ। ਉਨ੍ਹਾਂ 2 ਦਸੰਬਰ, 1989 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ।
20 ਅਗਸਤ, 1944 ਨੂੰ ਜਨਮੇ ਰਾਜੀਵ ਗਾਂਧੀ ਦੀ ਤਾਮਿਲ ਈਲਮ (ਐਲਟੀਟੀਈ) ਦੇ ਇੱਕ ਲਿਬਰੇਸ਼ਨ ਟਾਈਗਰ ਦੁਆਰਾ 21 ਮਈ, 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿੱਚ ਇੱਕ ਚੋਣ ਰੈਲੀ ਦੌਰਾਨ ਆਤਮਘਾਤੀ ਹਮਲੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਐਕਸ 'ਤੇ ਪੋਸਟ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਾਲੀ ਦਿੱਤੀ।