ਤ੍ਰਿਪੁਰਾ: ਨਿੱਜੀ ਵੀਡੀਓ ਸਾਂਝੀ ਕਰਨ ਵਾਲੇ ਭਾਜਪਾ ਆਗੂ ਨੂੰ ਪਾਰਟੀ ’ਚੋਂ ਕੱਢਿਆ
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਕਮੇਟੀ ਨੇ ਪੱਛਮੀ ਤ੍ਰਿਪੁਰਾ ਜ਼ਿਲ੍ਹੇ ਦੇ ਖੈਰਪੁਰ ਵਿਧਾਨ ਸਭਾ ਹਲਕੇ ਦੇ ਇੱਕ ਸਥਾਨਕ ਆਗੂ ਨੂੰ ਸੋਸ਼ਲ ਮੀਡੀਆ ਮੰਚ ’ਤੇ ‘ਨਿੱਜੀ ਵੀਡੀਓ’ ਸਾਂਝੀ ਕਰਨ ਦੇ ਦੋਸ਼ ਹੇਠ ਪਾਰਟੀ ’ਚੋਂ ਕੱਢ ਦਿੱਤਾ ਹੈ। ਪਾਰਟੀ ਨੇ ਅੱਜ...
Advertisement
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਕਮੇਟੀ ਨੇ ਪੱਛਮੀ ਤ੍ਰਿਪੁਰਾ ਜ਼ਿਲ੍ਹੇ ਦੇ ਖੈਰਪੁਰ ਵਿਧਾਨ ਸਭਾ ਹਲਕੇ ਦੇ ਇੱਕ ਸਥਾਨਕ ਆਗੂ ਨੂੰ ਸੋਸ਼ਲ ਮੀਡੀਆ ਮੰਚ ’ਤੇ ‘ਨਿੱਜੀ ਵੀਡੀਓ’ ਸਾਂਝੀ ਕਰਨ ਦੇ ਦੋਸ਼ ਹੇਠ ਪਾਰਟੀ ’ਚੋਂ ਕੱਢ ਦਿੱਤਾ ਹੈ। ਪਾਰਟੀ ਨੇ ਅੱਜ ਇਹ ਜਾਣਕਾਰੀ ਦਿੱਤੀ। ਹਾਲ ਹੀ ਵਿੱਚ ਖੈਰਪੁਰ ਮੰਡਲ ਦੇ ਪ੍ਰਧਾਨ ਮੰਨਾ ਡੇ ਅਤੇ ਪਾਰਟੀ ਦੇ ਹੋਰ ਆਗੂਆਂ ਵਿਚਾਲੇ ਨਿੱਜੀ ਗੱਲਬਾਤ ਦੀਆਂ ਕਈ ਵੀਡੀਓਜ਼ ਤੇ ਆਡੀਓ ਕਲਿੱਪਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ। ਇਨ੍ਹਾਂ ’ਚੋਂ ਕਈ ਕਲਿੱਪ ਡੇ ਨੇ ਕਥਿਤ ਤੌਰ ’ਤੇ ਖੁਦ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਸਨ। ਡੇ ਨੂੰ ਸੂਬਾਈ ਭਾਜਪਾ ਦੇ ਜਨਰਲ ਸਕੱਤਰ ਅਮਿਤ ਰਕਸ਼ਿਤ ਨੇ ਪੱਤਰ ਭੇਜ ਕੇ ਪਾਰਟੀ ’ਚੋਂ ਕੱਢੇ ਜਾਣ ਬਾਰੇ ਦੱਸਿਆ ਹੈ। ਪੱਤਰ ’ਚ ਇਹ ਦੱਸਿਆ ਗਿਆ ਹੈ ਕਿ ਡੇ ਨੂੰ ਇਸ ਦੇ ਨਾਲ ਹੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ।
Advertisement
Advertisement
×