ਅਗਰਤਲਾ, 19 ਅਗਸਤ
ਉੱਤਰੀ ਤ੍ਰਿਪੁਰਾ ਦੇ ਕੰਚਨਪੁਰ ਇਲਾਕੇ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਨੈਸ਼ਨਲ ਲਬਿਰੇਸ਼ਨ ਫਰੰਟ ਆਫ ਤ੍ਰਿਪੁਰਾ (ਐੱਨਐੱਲਐੱਫਟੀ) ਦੇ ਸ਼ੱਕੀ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਸ਼ੁੱਕਰਵਾਰ ਨੂੰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਬੀਐੱਸਐੱਫ ਦੀ 145ਵੀਂ ਬਟਾਲੀਅਨ ਦਾ ਗਿਰੀਜੇਸ਼ ਕੁਮਾਰ ਊਦੈ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਅਗਰਤਲਾ ਲਿਜਾਇਆ ਗਿਆ ਜਿਥੇ ਉਸ ਨੇ ਦਮ ਤੋੜ ਦਿੱਤਾ। -ਪੀਟੀਆਈ