ਨਵੀਂ ਦਿੱਲੀ, 22 ਨਵੰਬਰ
ਸੁਪਰੀਮ ਕੋਰਟ ਨੇ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਤ੍ਰਿਣਮੂਲ ਕਾਂਗਰਸ ਨੇ ਤ੍ਰਿਪੁਰਾ ਵਿਚ ਆਪਣੇ ਵਰਕਰਾਂ ਨੂੰ ਹਿੰਸਾ ਤੋਂ ਬਚਾਉਣ ਅਤੇ ਢੁਕਵੀਂ ਸੁਰੱਖਿਆ ਦੇਣ ਲਈ ਸੂਬਾ ਸਰਕਾਰ ਨੂੰ ਆਦੇਸ਼ ਦੇ ਮੰਗ ਕਰਦੀ ਪਟੀਸ਼ਨ ਦਾਇਰ ਕੀਤੀ ਹੈ। ਟੀਐੱਸਸੀ ਦੇ ਵਕੀਲ ਅਮਰ ਦਵੇ ਨੇ ਅਦਾਲਤ ਨੂੰ ਦੱਸਿਆ ਕਿ ਅਦਾਲਤ ਵੱਲੋਂ 11 ਨਵੰਬਰ ਹੁਕਮ ਜਾਰੀ ਕੀਤੇ ਜਾਣ ਦੇ ਬਾਵਜੂਦ ਸੂਬੇ ਵਿੱਚ ਸਥਿਤੀ ਭਿਆਨਕ ਹੈ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਏ.ਐੱਸ. ਬੋਪੰਨਾ ਦੇ ਬੈਂਚ ਨੇ ਸੋਮਵਾਰ ਨੂੰ ਕਿਹਾ ਕਿ ਉਹ ਟੀਐੱਮਸੀ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਸੁਣਵਾਈ ਕਰੇਗਾ। -ਪੀਟੀਆਈ