ਮੁੰਬਈ, 19 ਅਕਤੂਬਰ
ਬੰਬਈ ਹਾਈ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਜੇ ਮੁੰਬਈ ਪੁਲੀਸ ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਣਬ ਗੋਸਵਾਮੀ ਦੀ ਟੈਲੀਵਿਜ਼ਨ ਰੇਟਿੰਗ ਪੁਆਇੰਟ (ਟੀਆਰਪੀ) ਮਾਮਲੇ ਵਿੱਚ ਪੇਸ਼ੀ ਚਾਹੁੰਦੀ ਹੈ ਤਾਂ ਉਸ ਨੂੰ ਪਹਿਲਾਂ ਗੋਸਵਾਮੀ ਨੂੰ ਸੰਮਨ ਜਾਰੀ ਕਰਨਾ ਚਾਹੀਦਾ ਹੈ, ਜਿਵੇਂ ਕਿ ਇਸ ਮਾਮਲੇ ਵਿੱਚ ਅੱਠ ਹੋਰਨਾਂ ਲੋਕਾਂ ਦੇ ਮਾਮਲੇ ਵਿੱਚ ਕੀਤਾ ਗਿਆ ਹੈ। ਜਸਟਿਸ ਐਸਐਸ ਸ਼ਿੰਦੇ ਅਤੇ ਜਸਟਿਸ ਐਮ ਐਸ ਕਰਣਿਕ ਦੀ ਬੈਂਚ ਨੇ ਕਿਹਾ ਕਿ ਜੇ ਅਜਿਹਾ ਕੋਈ ਸੰਮਨ ਜਾਰੀ ਕੀਤਾ ਜਾਂਦਾ ਹੈ ਤਾਂ ਗੋਸਵਾਮੀ ਨੂੰ ਪੁਲੀਸ ਸਾਹਮਣੇ ਪੇਸ਼ ਹੋਣਾ ਪਵੇਗਾ ਅਤੇ ਜਾਂਚ ਵਿਚ ਸਹਿਯੋਗ ਕਰਨਾ ਪਵੇਗਾ। ਅਦਾਲਤ ਨੇ ਪੁਲੀਸ ਨੂੰ ਹੁਕਮ ਦਿੱਤਾ ਕਿ ਮਾਮਲੇ ਦੀ ਜਾਂਚ ਨਾਲ ਸਬੰਧਤ ਦਸਤਾਵੇਜ਼ ਪੰਜ ਨਵੰਬਰ ਤਕ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਵਿੱਚ ਜਮ੍ਹਾਂ ਕਰਾਏ ਜਾਣ। -ਪੀਟੀਆਈ