ਮੁੰਬਈ, 24 ਨਵੰਬਰ
ਮੁੰਬਈ ਪੁਲੀਸ ਨੇ ਮੰਗਲਵਾਰ ਨੂੰ ਇਥੇ ਅਦਾਲਤ ਵਿੱਚ ਕਥਿਤ ਟੀਆਰਪੀ ਘੁਟਾਲੇ ਸਬੰਧੀ ਚਾਰਜਸ਼ੀਟ ਦਾਖਲ ਕੀਤੀ। ਪੁਲੀਸ ਦੀ ਸੀਆਈਯੂ ਕਥਿਤ ਟੈਲੀਵਿਜ਼ਨ ਰੇਟਿੰਗ ਪੁਆਇੰਟ (ਟੀਆਰਪੀ) ਘੁਟਾਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧ ਵਿੱਚ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਅਪਰਾਧ ਸ਼ਾਖਾ ਨੇ ਇਸ ਮਾਮਲੇ ਵਿਚ ਹੁਣ ਤੱਕ ਰਿਪਬਲਿਕ ਟੀਵੀ ਦੇ ਡਿਸਟ੍ਰੀਬਿਊਟਰ ਹੈੱਡ ਸਮੇਤ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।