ਹੈਦਰਾਬਾਦ, 5 ਅਕਤੂਬਰ
ਤਿਲੰਗਾਨਾ ਦੀ ਸੱਤਾਧਾਰੀ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਨੇ ਅੱਜ ਆਪਣਾ ਨਾਮ ਬਦਲ ਕੇ ‘ਭਾਰਤ ਰਾਸ਼ਟਰ ਸਮਿਤੀ’ (ਬੀਆਰਐੱਸ) ਕਰ ਦਿੱਤਾ ਹੈ, ਜਿਸ ਨਾਲ ਪਾਰਟੀ ਦੀ ਰਾਸ਼ਟਰੀ ਰਾਜਨੀਤੀ ਵਿੱਚ ਸ਼ੁਰੂਆਤ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਪਾਰਟੀ ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਇਸ ਸਬੰਧੀ ਮਤਾ ਪਾਸ ਕੀਤਾ ਗਿਆ। ਪਾਰਟੀ ਪ੍ਰਧਾਨ ਅਤੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਮਤਾ ਪੜ੍ਹਿਆ ਅਤੇ ਐਲਾਨ ਕੀਤਾ ਕਿ ਪਾਰਟੀ ਦੀ ਜਨਰਲ ਬਾਡੀ ਦੀ ਮੀਟਿੰਗ ਨੇ ਸਰਬਸੰਮਤੀ ਨਾਲ ਟੀਆਰਐੱਸ ਦਾ ਨਾਮ ਬਦਲ ਕੇ ਬੀਆਰਐੱਸ ਕਰਨ ਦਾ ਸੰਕਲਪ ਲਿਆ ਹੈ। ਟੀਆਰਐੱਸ ਦੇ ਕਾਰਕੁਨ, ਜੋ ਇੱਥੇ ਪਾਰਟੀ ਹੈੱਡਕੁਆਰਟਰ ਦੇ ਬਾਹਰ ਇਕੱਠੇ ਹੋਏ, ਨੇ ਐਲਾਨ ਤੋਂ ਤੁਰੰਤ ਬਾਅਦ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ।