ਨਸ਼ੇ ’ਚ ਨਹੀਂ ਸੀ ਟਰੱਕ ਚਾਲਕ ਜਸ਼ਨਪ੍ਰੀਤ
ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਕੈਲੀਫੋਰਨੀਆ ਵਿੱਚ ਪਿਛਲੇ ਮਹੀਨੇ ਹੋਏ ਟਰੱਕ ਹਾਦਸੇ, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਸੀ, ਦਾ ਭਾਰਤੀ ਮੂਲ ਦਾ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ। ਅਧਿਕਾਰੀਆਂ ਮੁਤਾਬਕ ਇਹ ਮਾਮਲਾ ਗੰਭੀਰ ਲਾਪਰਵਾਹੀ ਕਾਰਨ ਹੋਈਆਂ...
ਅਮਰੀਕੀ ਅਧਿਕਾਰੀਆਂ ਨੇ ਕਿਹਾ ਕਿ ਕੈਲੀਫੋਰਨੀਆ ਵਿੱਚ ਪਿਛਲੇ ਮਹੀਨੇ ਹੋਏ ਟਰੱਕ ਹਾਦਸੇ, ਜਿਸ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਸੀ, ਦਾ ਭਾਰਤੀ ਮੂਲ ਦਾ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ। ਅਧਿਕਾਰੀਆਂ ਮੁਤਾਬਕ ਇਹ ਮਾਮਲਾ ਗੰਭੀਰ ਲਾਪਰਵਾਹੀ ਕਾਰਨ ਹੋਈਆਂ ਮੌਤਾਂ ਦਾ ਹੀ ਹੈ। ਯੂਬਾ ਸਿਟੀ ਨਿਵਾਸੀ ਜਸ਼ਨਪ੍ਰੀਤ ਸਿੰਘ (21) ਨੂੰ 21 ਅਕਤੂਬਰ ਨੂੰ ਨਸ਼ੇ ਵਿੱਚ ਗੱਡੀ ਚਲਾਉਣ (ਡੀ ਯੂ ਆਈ) ਦੇ ਸ਼ੱਕ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਉਸ ’ਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਡੀ ਯੂ ਆਈ ਕਾਰਨ ਕਈ ਵਾਹਨਾਂ ਨੂੰ ਟੱਕਰ ਮਾਰਨ ਦਾ ਦੋਸ਼ ਲਾਇਆ ਗਿਆ ਸੀ। ਕੈਲੀਫੋਰਨੀਆ ਦੇ ਓਂਟਾਰੀਓ ਵਿਚ ਹੋਏ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਪਿਛਲੇ ਹਫ਼ਤੇ ਦਾਇਰ ਕੀਤੀ ਨਵੀਂ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਟੌਕਸੀਕੋਲੋਜੀ (ਨਸ਼ੀਲੇ ਪਦਾਰਥਾਂ ਦੀ ਜਾਂਚ) ਦੀਆਂ ਰਿਪੋਰਟਾਂ ਨੇ ਪੁਸ਼ਟੀ ਕੀਤੀ ਹੈ ਕਿ ਜਾਂਚ ਸਮੇਂ ਜਸ਼ਨਪ੍ਰੀਤ ਦੇ ਖੂਨ ਵਿੱਚ ਕੋਈ ਵੀ ਨਸ਼ੀਲਾ ਪਦਾਰਥ ਮੌਜੂਦ ਨਹੀਂ ਸੀ। ‘ਫੌਕਸ ਨਿਊਜ਼’ ਦੀ ਰਿਪੋਰਟ ਅਨੁਸਾਰ ਜਸ਼ਨਪ੍ਰੀਤ ਗ਼ੈਰ-ਕਾਨੂੰਨੀ ਪਰਵਾਸੀ ਹੈ ਜੋ 2022 ਵਿੱਚ ਅਮਰੀਕਾ ਦੀ ਦੱਖਣੀ ਸਰਹੱਦ ਟੱਪ ਕੇ ਦੇਸ਼ ਵਿੱਚ ਦਾਖਲ ਹੋਇਆ ਸੀ।

