ਟਰੰਪ ਨੇ ਮੋਦੀ ਨੂੰ ਫੋਨ ’ਤੇ ਜਨਮਦਿਨ ਦੀ ਵਧਾਈ ਦਿੱਤੀ; ਰੂਸ-ਯੂਕਰੇਨ ਜੰਗ ਨੂੰ ਖ਼ਤਮ ਕਰਨ ਦੇ ਸਹਿਯੋਗ ਲਈ ਕੀਤਾ ਧੰਨਵਾਦ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫ਼ੋਨ ’ਤੇ ਆਪਣੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰੂਸ-ਯੂਕਰੇਨ ਜੰਗ ਨੂੰ ਖ਼ਤਮ ਕਰਨ ਵਿੱਚ ਸਹਿਯੋਗ ਲਈ ਭਾਰਤੀ ਨੇਤਾ ਦਾ ਧੰਨਵਾਦ ਕੀਤਾ।
ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਟੈਰਿਫ ਮੁੱਦੇ ’ਤੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਦੇ ਵਿਚਕਾਰ ਭਾਰਤ ਨਾਲ ਸਬੰਧਾਂ ਨੂੰ ਬਿਹਤਰ ਬਣਾਉਣ ਦੀਆਂ ਅਮਰੀਕੀ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਇਸ ਨੂੰ ਇੱਕ ਮਹੱਤਵਪੂਰਨ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।
ਟਰੰਪ ਨੇ ਟਰੂਥ ਸੋਸ਼ਲ ’ਤੇ ਪੋਸਟ ਕੀਤਾ, “ ਮੇਰੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੁਣੇ ਹੁਣੇ ਫ਼ੋਨ ’ਤੇ ਬਹੁਤ ਵਧੀਆ ਗੱਲਬਾਤ ਹੋਈ। ਮੈਂ ਉਨ੍ਹਾਂ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ। ਉਹ ਬਹੁਤ ਵਧੀਆ ਕੰਮ ਕਰ ਰਹੇ ਹਨ। ਨਰਿੰਦਰ: ਰੂਸ ਅਤੇ ਯੂਕਰੇਨ ਵਿਚਕਾਰ ਜੰਗ ਨੂੰ ਖਤਮ ਕਰਨ ਵਿੱਚ ਤੁਹਾਡੇ ਸਮਰਥਨ ਲਈ ਧੰਨਵਾਦ।”
ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਪੋਸਟ ਕੀਤਾ ਅਤੇ ਟਰੰਪ ਦਾ ਉਨ੍ਹਾਂ ਦੇ ਫ਼ੋਨ ਕਾਲ ਅਤੇ ਉਨ੍ਹਾਂ ਦੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ।