ਨਵੀਂ ਦਿੱਲੀ: ਮਾਈਨਿੰਗ ਦੀ ਚੋਟੀ ਦੀ ਕੰਪਨੀ ਵੇਦਾਂਤਾ ਤਾਮਿਲਨਾਡੂ ਦੇ ਟੂਟੀਕੋਰਿਨ ਵਿਚ ਆਪਣਾ ਸਟਰਲਾਈਟ ਕੌਪਰ ਪਲਾਂਟ ਨਾ ਖੋਲ੍ਹਣ ਦੇਣ ਦੇ ਮਦਰਾਸ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਚਲੀ ਗਈ ਹੈ। ਯੂਨਿਟ ਪ੍ਰਦੂਸ਼ਣ ਦਾ ਮੁੱਦਾ ਭਖ਼ਣ ਮਗਰੋਂ ਮਈ 2018 ਤੋਂ ਬੰਦ ਪਿਆ ਹੈ। ਤਾਮਿਲਨਾਡੂ ਸਰਕਾਰ ਨੇ ਵੀ ਸੁਪਰੀਮ ਕੋਰਟ ਕੋਲ ਪਹੁੰਚ ਕਰ ਕੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸੂਬੇ ਨੂੰ ਸੁਣਨ ਦੀ ਅਪੀਲ ਕੀਤੀ ਹੈ। 18 ਅਗਸਤ ਨੂੰ ਮਦਰਾਸ ਹਾਈ ਕੋਰਟ ਨੇ ਕੰਪਨੀ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਵਿਚ ਕੌਪਰ ਪਲਾਂਟ ਨੂੰ ਮੁੜ ਖੋਲ੍ਹਣ ਦੀ ਇਜਾਜ਼ਤ ਮੰਗੀ ਗਈ ਸੀ। -ਪੀਟੀਆਈ