ਨਵੀਂ ਦਿੱਲੀ, 29 ਮਈ
ਕੌਂਸਲ ਫਾਰ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਸੀਐੱਸਈ) ਬੋਰਡ ਨੇ ਆਪਣੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ 11ਵੀਂ ਕਲਾਸ ਵਿੱਚ ਪ੍ਰਾਪਤ ਕੀਤੇ ਔਸਤ ਅੰਕਾਂ ਅਤੇ ਇਸ ਸੈਸ਼ਨ ਵਿੱਚ ਪ੍ਰਾਪਤ ਅੰਕਾਂ ਦਾ ਵੇਰਵਾ 7 ਜੂਨ ਤੱਕ ਭੇਜਣ ਲਈ ਆਖਿਆ ਹੈ। ਬੋਰਡ ਵੱਲੋਂ ਜਾਰੀ ਅਧਿਕਾਰਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਬੋਰਡ ਵੱਲੋਂ 12ਵੀਂ ਦੀਆਂ ਪ੍ਰੀਖਿਆਵਾਂ, ਜੋ ਕਿ 4 ਮਈ ਤੋਂ ਲਈਆਂ ਜਾਣੀਆਂ ਸਨ, ਕਰੋਨਾ ਕਾਰਨ ਮੁਲਤਵੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਕੱਤਰ ਗੈਰੀ ਅਰਥੂਨ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਭੇਜੇ ਪੱਤਰ ਵਿੱਚ ਕਿਹਾ, ‘ਸੀਆਈਸੀਐੱਸਈ ਵੱਲੋਂ ਆਪਣੇ ਸਾਰੇ ਸਕੂਲਾਂ ਤੋਂ ਮੌਜੂਦਾ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦਾ ਡੇਟਾ ਇਕੱਠਾ ਕਰਨ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਇਸ ਲਈ 12ਵੀਂ ਕਲਾਸ ਦੇ ਵਿਦਿਆਰਥੀਆਂ ਦੀ ਜਾਣਕਾਰੀ 7 ਜੂਨ ਤੱਕ ਭੇਜਣ ਦੀ ਅਪੀਲ ਕੀਤੀ ਜਾਂਦੀ ਹੈ। -ਪੀਟੀਆਈ