ਰਾਜ ਸਭਾ ਦੇ ਮੁਅੱਤਲ 12 ਮੈਂਬਰ ਸੰਸਦ ਭਵਨ ਕੰਪਲੈਕਸ ’ਚ ਧਰਨੇ ’ਤੇ ਬੈਠੇ

ਰਾਜ ਸਭਾ ਦੇ ਮੁਅੱਤਲ 12 ਮੈਂਬਰ ਸੰਸਦ ਭਵਨ ਕੰਪਲੈਕਸ ’ਚ ਧਰਨੇ ’ਤੇ ਬੈਠੇ

ਨਵੀਂ ਦਿੱਲੀ, 1 ਦਸੰਬਰ

ਰਾਜ ਸਭਾ ਵਿੱਚੋਂ ਸਰਦ ਰੁੱਤ ਇਜਲਾਸ ਦੇ ਬਾਕੀ ਸਮੇਂ ਲਈ 12 ਮੈਂਬਰ ਨੂੰ ਮੁਅੱਤਲ ਕਰਨ ਖ਼ਿਲਾਫ਼ ਅੱਜ ਵਿਰੋਧੀ ਧਿਰ ਦੇ ਮੈਂਬਰ ਸੰਸਦ ਭਵਨ ਵਿੱਚ ਧਰਨੇ ’ਤੇ ਬੈਠ ਗਏ ਅਤੇ ਕਿਹਾ ਕਿ ਉਹ ਮੁਅੱਤਲੀ ਵਾਪਸ ਲੈਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਸੋਮਵਾਰ ਤੋਂ ਸ਼ੁਰੂ ਹੋਏ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ 12 ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਰਹਿੰਦੇ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ।  ਮੁਅੱਤਲ ਕੀਤੇ ਮੈਂਬਰਾਂ ਵਿੱਚ ਸੀਪੀਆਈ-ਐੱਮ ਦੇ ਇਲਾਮਾਰਮ ਕਰੀਮ, ਕਾਂਗਰਸ ਦੀ ਫੂਲੋਂ ਦੇਵੀ ਨੇਤਾਮ, ਛਾਇਆ ਵਰਮਾ, ਰਿਪੁਨ ਬੋਰਾ, ਰਾਜਮਨੀ ਪਟੇਲ, ਸਈਦ ਨਾਸਿਰ ਹੁਸੈਨ, ਅਖਿਲੇਸ਼ ਪ੍ਰਤਾਪ ਸਿੰਘ, ਤ੍ਰਿਣਮੂਲ ਦੀ ਡੋਲਾ ਸੇਨ, ਸ਼ਾਂਤਾ ਛੇਤਰੀ, ਸ਼ਿਵ ਸੈਨਾ ਦੀ ਪ੍ਰਿਅੰਕਾ ਚਤੁਰਵੇਦੀ ਅਤੇ ਅਨਿਲ ਦੇਸਾਈ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਵਿਨੈ ਵਿਸਵਾਮ ਸ਼ਾਮਲ ਹਨ। ਇਹ ਸੰਸਦ ਮੈਂਬਰ ਬੁੱਧਵਾਰ ਨੂੰ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨੇ 'ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਅੱਤਲੀ ਵਾਪਸ ਨਹੀਂ ਲਈ ਜਾਂਦੀ ਧਰਨਾ ਜਾਰੀ ਰਹੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All