ਨਵੀਂ ਦਿੱਲੀ, 31 ਮਈ
ਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਹੈ ਕਿ ਜੇਕਰ ਡਿਜੀਟਲ ਮੀਡੀਆ ਸਬੰਧੀ ਨਵੇਂ ਸੂਚਨਾ ਤਕਨੀਕੀ (ਆਈਟੀ) ਨਿਯਮਾਂ ’ਤੇ ਰੋਕ ਨਹੀਂ ਲਗਾਈ ਹੈ ਤਾਂ ਟਵਿੱਟਰ ਨੂੰ ਇਨ੍ਹਾਂ ਦੀ ਪਾਲਣਾ ਕਰਨੀ ਪਵੇਗੀ।
ਜਸਟਿਸ ਰੇਖਾ ਪੱਲੀ ਨੇ ਪਟੀਸ਼ਨਕਰਤਾ ਦੀ ਅਪੀਲ ’ਤੇ ਕੇਂਦਰ ਅਤੇ ਸੋਸ਼ਲ ਮੀਡੀਆ ਮੰਚ ਟਵਿੱਟਰ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਪਟੀਸ਼ਨਰ ਅਮਿਤ ਅਚਾਰੀਆ ਨੇ ਦਾਅਵਾ ਕੀਤਾ ਹੈ ਕਿ ਟਵਿੱਟਰ ਨੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਦੂਜੇ ਪਾਸੇ ਟਵਿੱਟਰ ਨੇ ਅਦਾਲਤ ਕੋਲ ਆਪਣਾ ਦਾਅਵਾ ਪੇਸ਼ ਕਰਦਿਆਂ ਕਿਹਾ ਕਿ ਉਸ ਨੇ ਨਿਯਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀ ਨਿਯੁੁਕਤ ਕੀਤਾ ਹੈ ਪਰ ਕੇਂਦਰ ਨੇ ਇਸ ਦਾਅਵੇ ਨੂੰ ਗਲਤ ਠਹਿਰਾਇਆ। ਅਦਾਲਤ ਨੇ ਕਿਹਾ, ‘ਜੇਕਰ ਨਿਯਮਾਂ ’ਤੇ ਰੋਕ ਨਾ ਲਾਈ ਗਈ ਤਾਂ ਉਨ੍ਹਾਂ ਨੂੰ ਇਸ ਦੀ ਪਾਲਣਾ ਕਰਨੀ ਪਵੇਗੀ।’ -ਪੀਟੀਆਈ